ਹੁਣ ਨਹੀਂ ਚੱਲੇਗੀ ਮਹਿਲਾ ਸਰਪੰਚ ਦੇ ਪਤੀ ਦੀ ਚੌਧਰ,

in #punjab2 years ago

ਪੰਜਾਬ 'ਚ ਹੁਣ ਮਹਿਲਾ ਸਰਪੰਚਾਂ ਦੇ ਪਤੀ ਅਧਿਕਾਰਕ ਤੌਰ 'ਤੇ ਪਿੰਡਾਂ ਦੀਆਂ ਪੰਚਾਇਤਾਂ ਦੀਆਂ ਮੀਟਿੰਗਾਂ ਨਹੀਂ ਕਰ ਸਕਣਗੇ। ਸਰਕਾਰ ਨੇ ਮਹਿਲਾ ਸਰਪੰਚਾਂ ਦੇ ਕੰਮ ਨੂੰ ਉਨ੍ਹਾਂ ਦੇ ਪਤੀਆਂ ਦੁਆਰਾ ਸੰਭਾਲਣ 'ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਮਹਿਲਾ ਸਰਪੰਚਾਂ ਲਈ ਅਧਿਕਾਰਤ ਤੌਰ 'ਤੇ ਮੀਟਿੰਗਾਂ 'ਚ ਖੁਦ ਹਾਜ਼ਰ ਹੋਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਸਰਕਾਰ ਨੇ ਕਿਹਾ ਹੈ ਕਿ ਜੇਕਰ ਮਹਿਲਾ ਸਰਪੰਚ ਖੁਦ ਪੰਚਾਇਤਾਂ ਦੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੁੰਦੀਆਂ ਹਨ ਤਾਂ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਕੇ ਉਨ੍ਹਾਂ ਨੂੰ ਮੁਅੱਤਲ ਕੀਤਾ ਜਾ ਸਕਦਾ ਹੈ। ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਸ਼ਿਕਾਇਤਾਂ ਮਿਲੀਆਂ ਹਨ ਕਿ ਕਈ ਮਹਿਲਾ ਸਰਪੰਚਾਂ ਦੇ ਪਤੀ ਅਤੇ ਪਰਿਵਾਰਕ ਮੈਂਬਰ ਉਨ੍ਹਾਂ ਦੀ ਤਰਫੋਂ ਸਰਕਾਰੀ ਮੀਟਿੰਗਾਂ ਵਿੱਚ ਸ਼ਾਮਲ ਹੁੰਦੇ ਹਨ।

Sort:  

https://wortheum.news/@kunalagrawal#
👆🏻👆🏻👆🏻👆🏻👆🏻👆🏻👆🏻👆🏻👆🏻👆🏻👆🏻👆🏻👆🏻
Sir/Ma'am please follow me and like my post.🙏🏻🙏🏻