ਤਾਲਿਬਾਨ ਨੇ ਔਰਤਾਂ ਖਿਲਾਫ਼ ਇੱਕ ਨਵਾਂ ਫਰਮਾਨ ਕੀਤਾ ਜਾਰੀ

in #punjab2 years ago

ਤਾਲਿਬਾਨ ਨੇ ਇੱਕ ਨਵਾਂ ਫਰਮਾਨ ਜਾਰੀ ਕਰਦੇ ਹੋਏ ਵਿਦਿਆਰਥਣਾਂ ਦੇ ਅੱਗੇ ਪੜ੍ਹਾਈ ਲਈ ਵਿਦੇਸ਼ ਜਾਣ 'ਤੇ ਪਾਬੰਦੀ ਲਗਾ ਦਿੱਤੀ ਹੈ। ਰਿਪੋਰਟਾਂ ਮੁਤਾਬਕ ਤਾਲਿਬਾਨ ਨੇ ਕਾਬੁਲ ਦੀਆਂ ਵਿਦਿਆਰਥਣਾਂ ਨੂੰ ਕਜ਼ਾਕਿਸਤਾਨ ਅਤੇ ਕਤਰ ਵਰਗੇ ਦੇਸ਼ਾਂ ਵਿੱਚ ਉੱਚ ਸਿੱਖਿਆ ਲਈ ਜਾਣ ਤੋਂ ਮਨ੍ਹਾ ਕਰ ਦਿੱਤਾ ਹੈ। ਸਿਰਫ਼ ਵਿਦਿਆਰਥੀਆਂ ਨੂੰ ਹੀ ਕਾਬੁਲ ਛੱਡਣ ਦੀ ਇਜਾਜ਼ਤ ਦਿੱਤੀ ਗਈ ਹੈ।
ਤਾਲਿਬਾਨ ਨੇ ਅਗਸਤ 2021 ਵਿਚ ਅਫਗਾਨਿਸਤਾਨ 'ਤੇ ਕਬਜ਼ਾ ਕਰਨ ਤੋਂ ਬਾਅਦ ਸਭ ਤੋਂ ਪਹਿਲਾਂ ਸਿੱਖਿਆ ਪ੍ਰਣਾਲੀ ਵਿਚ ਬਦਲਾਅ ਕਰਨਾ ਸ਼ੁਰੂ ਕੀਤਾ ਸੀ। ਤਾਲਿਬਾਨ ਸਰਕਾਰ ਨੇ ਕੁੜੀਆਂ ਦੇ ਹਾਈ ਸਕੂਲ ਅਤੇ ਕਾਲਜ ਬੰਦ ਕਰ ਦਿੱਤੇ। ਔਰਤਾਂ ਦੇ ਵਿਰੋਧ ਤੋਂ ਬਾਅਦ ਸਕੂਲ ਛੇਵੀਂ ਜਮਾਤ ਤੱਕ ਖੋਲ੍ਹੇ ਗਏ। ਹਾਲ ਹੀ ਵਿੱਚ ਅਫਗਾਨਿਸਤਾਨ ਦੇ ਗ੍ਰਹਿ ਮੰਤਰੀ ਅਤੇ ਤਾਲਿਬਾਨ ਦੇ ਸਹਿ ਉਪ ਨੇਤਾ ਸਿਰਾਜੁਦੀਨ ਹੱਕਾਨੀ ਨੇ ਇੱਕ ਹਾਈ ਸਕੂਲ ਖੋਲ੍ਹਣ ਦਾ ਵਾਅਦਾ ਕੀਤਾ ਸੀ। ਪਰ ਹੁਣ ਉਚੇਰੀ ਸਿੱਖਿਆ ਵਿਰੁੱਧ ਨਵਾਂ ਫ਼ਰਮਾਨ ਜਾਰੀ ਕੀਤਾ ਗਿਆ ਹੈ।