ਦੁਬਈ ਭੱਜਣ ਦੀ ਫਿਰਾਕ 'ਚ ਸੀ ਸ਼ੂਟਰ ਦੀਪਕ ਮੁੰਡੀ, ਨੇਪਾਲ 'ਚ ਬਣਵਾਇਆ ਸੀ ਜਾਅਲੀ ਪਾਸਪੋਰਟ

in #punjab2 years ago

ਚੰਡੀਗੜ੍ਹ: sidhu moosewala murdered Shooter Deepak Mundi trying to escape to Dubai: ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਛੇਵੇਂ ਅਤੇ ਆਖਰੀ ਸ਼ੂਟਰ ਦੀਪਕ ਮੁੰਡੀ ਨੂੰ ਉਸਦੇ ਦੋ ਸਾਥੀਆਂ ਸਮੇਤ ਗ੍ਰਿਫਤਾਰ ਕਰਨ ਤੋਂ ਬਾਅਦ ਪੰਜਾਬ ਪੁਲਿਸ ਨੇ ਐਤਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਕਰਕੇ ਵੱਡਾ ਖੁਲਾਸਾ ਕੀਤਾ ਹੈ। ਤਿੰਨੋਂ ਫਰਜ਼ੀ ਪਾਸਪੋਰਟਾਂ ਰਾਹੀਂ ਦੁਬਈ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਦੀਪਕ ਮੁੰਡੀ, ਰਜਿੰਦਰ ਜੋਕਰ ਅਤੇ ਕਪਿਲ ਪੰਡਿਤ ਫਰਜ਼ੀ ਪਾਸਪੋਰਟਾਂ ਰਾਹੀਂ ਨੇਪਾਲ ਤੋਂ ਦੁਬਈ ਜਾਣ ਵਾਲੇ ਸਨ ਕਿਉਂਕਿ ਉਨ੍ਹਾਂ ਨੂੰ ਉਥੇ ਵਸਣ ਦਾ ਭਰੋਸਾ ਦਿੱਤਾ ਗਿਆ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸਿੱਧੂ ਮੂਸੇਵਾਲਾ ਦੇ ਕਤਲ ਦੀ ਜਾਂਚ ਵਿੱਚ ਹੁਣ ਤੱਕ ਪੁਲਿਸ ਨੇ 23 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।ਇਸ ਤੋਂ ਇਲਾਵਾ 35 ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਮੁਕਾਬਲੇ 'ਚ ਦੋ ਦੋਸ਼ੀ ਸ਼ੂਟਰ ਮਾਰੇ ਗਏ ਹਨ। ਗੋਲਡੀ ਬਰਾੜ ਖਿਲਾਫ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਇੰਟਰਪੋਲ ਰਾਹੀਂ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਹੈ। ਡੀਜੀਪੀ ਨੇ ਦੱਸਿਆ ਕਿ ਰਜਿੰਦਰ ਜੋਕਰ ਪਹਿਲਾਂ ਹੀ ਨੇਪਾਲ ਵਿੱਚ ਰਹਿ ਰਿਹਾ ਸੀ। ਜਦੋਂਕਿ ਕਪਿਲ ਅਤੇ ਮੁੰਡੀ ਪੰਜਾਬ ਤੋਂ ਪਹਿਲਾਂ ਰਾਜਸਥਾਨ, ਹਰਿਆਣਾ ਅਤੇ ਯੂਪੀ ਤੋਂ ਹੁੰਦੇ ਹੋਏ ਪੱਛਮੀ ਬੰਗਾਲ ਪਹੁੰਚੇ ਸਨ, ਜਿੱਥੋਂ ਉਹ ਨੇਪਾਲ ਲਈ ਰਵਾਨਾ ਹੋਏ ਸਨ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਮਦਦ ਨਾਲ ਲਗਾਤਾਰ ਇਨ੍ਹਾਂ ਮੁਲਜ਼ਮਾਂ ਨੂੰ ਟਰੇਸ ਕਰ ਰਹੀ ਹੈ। ਕਈ ਟਾਵਰਾਂ ਦਾ ਮੋਬਾਈਲ ਡੰਪ ਡਾਟਾ ਇਕੱਠਾ ਕੀਤਾ ਗਿਆ, ਜਿਸ ਤੋਂ ਬਾਅਦ ਨੇਪਾਲ ਤੱਕ ਉਨ੍ਹਾਂ ਦੀ ਲੋਕੇਸ਼ਨ ਟਰੇਸ ਕੀਤੀ ਗਈ।

Deepak-Mundi.webp