Sidhu Moosewala Murder Case

in #punjab2 years ago

Sidhu Moosewala Murder Case Accused Deepak Mundi da 7 din Remand: ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀਪਕ ਮੁੰਡੀ ਨੂੰ ਪੁਲਿਸ ਨੇ ਅਦਾਲਤ ਵਿੱਚ ਪੇਸ਼ ਕਰਕੇ 7 ਦਿਨ ਦਾ ਰਿਮਾਂਡ ਹਾਸਲ ਕਰ ਲਿਆ ਹੈ। ਅਦਾਲਤ ਨੇ ਦੀਪਕ ਮੁੰਡੀ ਸਮੇਤ ਦੀਪਕ ਜੋਕਰ ਅਤੇ ਕਪਿਲ ਪੰਡਤ ਨੂੰ ਵੀ ਰਿਮਾਂਡ 'ਤੇ ਭੇਜ ਦਿੱਤਾ ਹੈ। ਇਸਤੋਂ ਪਹਿਲਾਂ ਗ੍ਰਿਫ਼ਤਾਰ ਕਰਨ ਉਪਰੰਤ ਪੁਲਿਸ ਨੇ ਮੁੰਡੀ ਅਤੇ ਦੋ ਹੋਰ ਗੈਂਗਸਟਰਾਂ ਨੂੰ ਮਾਨਸਾ ਅਦਾਲਤ ਵਿੱਚ ਪੇਸ਼ ਕੀਤਾ, ਜਿਥੇ ਪੁਲਿਸ ਨੇ ਪੁੱਛਗਿੱਛ ਲਈ ਰਿਮਾਂਡ ਦੀ ਮੰਗ ਰੱਖੀ।

ਦੱਸਿਆ ਜਾ ਰਿਹਾ ਹੈ ਕਿ ਹੁਣ ਦੀਪਕ ਮੁੰਡੀ ਨੂੰ ਖਰੜ ਵਿਖੇ ਲਿਆਂਦਾ ਜਾਵੇਗਾ, ਜਿਥੇ ਉਸ ਕੋਲੋਂ ਲਾਰੈਂਸ ਬਿਸ਼ਨੋਈ ਦੇ ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੀ ਜਾਵੇਗੀ।
download.jpg
ਜ਼ਿਕਰਯੋਗ ਹੈ ਕਿ ਬੀਤੇ ਦਿਨ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਭਗੌੜੇ ਮੁਲਜ਼ਮ ਦੀਪਕ ਮੁੰਡੀ ਨੂੰ ਭਾਰਤ-ਨੇਪਾਲ ਸਰਹੱਦ ਤੋਂ ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਅਤੇ ਪੰਜਾਬ ਪੁਲਿਸ ਐਂਟੀ ਗੈਂਗਸਟਰ ਟਾਸਕ ਫੋਰਸ ਦੀ ਸਾਂਝੀ ਕਾਰਵਾਈ ਦੌਰਾਨ ਦੋ ਗ੍ਰਿਫਤਾਰੀਆਂ ਹੋਈਆਂ ਹਨ। ਦੀਪਕ ਮੁੰਡੀ ਨੂੰ ਸਿਲੀਗੁੜੀ ਨੇੜੇ ਭਾਨ ਸਾਹਿਬ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਅਤੇ ਪੰਜਾਬ ਪੁਲਿਸ ਵੱਲੋਂ ਸਾਂਝੀ ਕਾਰਵਾਈ ਕਰਦਿਆਂ ਕਪਿਲ ਪੰਡਿਤ ਅਤੇ ਦੀਪਕ ਉਰਫ਼ ਮੁੰਡੀ ਨਾਮ ਦੇ ਦੋ ਮੁਲਜ਼ਮਾਂ ਨੂੰ ਨੇਪਾਲ ਸਰਹੱਦੀ ਖੇਤਰ ਤੋਂ ਗ੍ਰਿਫ਼ਤਾਰ ਕੀਤਾ ਹੈ।

ਦੀਪਕ ਮੁੰਡੀ ਮੂਸੇਵਾਲੇ ਉਤੇ ਗੋਲੀਆਂ ਚਲਾਉਣ ਵਾਲੇ ਸ਼ੂਟਰਾਂ ਵਿਚ ਸ਼ਾਮਲ ਸੀ। ਪੁਲਿਸ ਨੇ ਮੁੰਡੀ ਤੋਂ ਬਿਨਾਂ ਸਾਰੇ ਮੁਲਜ਼ਮਾਂ ਨੂੰ ਪਹਿਲਾਂ ਹੀ ਗ੍ਰਿਫਤਾਰ ਕਰ ਲਿਆ ਸੀ। ਦੋ ਸ਼ੂਟਰ ਮੁਕਾਬਲੇ ਵਿਚ ਮਾਰੇ ਵੀ ਗਏ ਹਨ। ਮੁੰਡੀ ਦੀ ਗ੍ਰਿਫਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ, ਅੱਜ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ।