ਪੰਜਾਬ ਦੇ ਲੋਕਾਂ ਨੂੰ ਮੁਫਤ ਬਿਜਲੀ ਲਈ ਖਰਚੇ ਦਾ ਪ੍ਰਬੰਧ ਹੋ ਗਿਆ ਹੈ: ਕੇਜਰੀਵਾਲ

in #punjab2 years ago

ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਬਿਜਲੀ ਮੁਫਤ ਦੇਣ ਲਈ ਪੂਰੇ ਸਾਲ ਦਾ ਖਰਚਾ ਨਿਕਲ ਆਇਆ ਹੈ।
ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਅਤੇ ਆਗੂ ਪੁੱਛ ਰਹੇ ਸਨ ਕਿ ਪੈਸਾ ਕਿੱਥੋਂ ਆਵੇਗਾ, ਸਰਕਾਰ ਘਾਟੇ ਵਿੱਚ ਜਾਵੇਗੀ। ਜੇਕਰ ਇਮਾਨਦਾਰੀ ਨਾਲ ਕੰਮ ਕਰੀਏ ਤਾਂ ਪੈਸੇ ਦੀ ਕੋਈ ਕਮੀ ਨਹੀਂ ਹੈ। ਸਰਕਾਰਾਂ ਲੋਕਾਂ ਨੂੰ ਸਹੂਲਤਾਂ ਦੇ ਕੇ ਨਹੀਂ, ਭ੍ਰਿਸ਼ਟਾਚਾਰ ਕਾਰਨ ਘਾਟੇ ਵਿੱਚ ਜਾਂਦੀਆਂ ਹਨ।ਦਰਅਸਲ, ਆਪ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ ਪਾਰਟੀ ਦੀ ਸਰਕਾਰ ਆਉਣ ਪਿੱਛੋਂ ਆਮਦਨੀ ਵਿਚ ਚੋਖਾ ਵਾਧਾ ਹੋਇਆ ਹੈ। ਦਾਅਵਾ ਹੈ ਕਿ ਪਿਛਲੇ ਸਾਲ ਪਹਿਲੀ ਤਿਮਾਹੀ 'ਚ ਸਰਕਾਰ ਨੂੰ 15000 ਕਰੋੜ ਦਾ ਟੈਕਸ ਮਿਲਿਆ ਸੀ, ਇਸ ਵਾਰ 21000 ਕਰੋੜ ਦਾ ਟੈਕਸ ਮਿਲਿਆ ਹੈ। ਪਾਰਟੀ ਦਾ ਕਹਿਣਾ ਹੈ ਕਿ ਇਮਾਨਦਾਰ ਰਾਜਨੀਤੀ ਹੀ ਭਵਿੱਖ ਹੈ, ਸਰਕਾਰ ਕੋਲ ਪੈਸੇ ਦੀ ਕੋਈ ਕਮੀ ਨਹੀਂ ਹੈ।

Sort:  

https://wortheum.news/@mamtaji#
👆🏻👆🏻👆🏻👆🏻👆🏻👆🏻👆🏻👆🏻👆🏻👆🏻👆🏻👆🏻👆🏻
Sir/Ma'am please follow me and like my post.