ਹੁਣ ਹੋ ਗਿਆ ਹੈ ਬੰਬੀਹਾ ਅਤੇ ਲਾਰੈਂਸ ਗੈਂਗ ਵਿਚਾਲੇ ਗੈਂਗ ਵਾਰ ਹੋਣ ਦਾ ਖਤਰਾ

in #punjab2 years ago

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਬੰਬੀਹਾ ਅਤੇ ਲਾਰੈਂਸ ਗੈਂਗ ਵਿਚਾਲੇ ਗੈਂਗ ਵਾਰ ਹੋਣ ਦਾ ਖਤਰਾ ਬਣਿਆ ਹੋਇਆ ਹੈ। ਬੰਬੀਹਾ ਗੈਂਗ ਨੇ ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣ ਦਾ ਐਲਾਨ ਕੀਤਾ ਹੈ, ਜਿਸ ਲਈ ਗੈਂਗਸਟਰ ਲਾਰੈਂਸ, ਜੱਗੂ ਭਗਵਾਨਪੁਰੀਆ ਅਤੇ ਗਾਇਕ ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ, ਜਿਸ ਤੋਂ ਬਾਅਦ ਸੁਖਪ੍ਰੀਤ ਬੁੱਢਾ ਨੂੰ ਬਠਿੰਡਾ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਗਿਆ ਹੈ।
ਹਾਲਾਂਕਿ ਪੁਲਿਸ ਕਾਗਜ਼ਾਂ ਵਿੱਚ ਜੇਲ੍ਹ ਅਧਿਕਾਰੀਆਂ ਵੱਲੋਂ ਤਲਾਸ਼ੀ ਨਾ ਦੇਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ ਵਿੱਚ ਉਸ ਨੂੰ ਲਿਆਂਦਾ ਗਿਆ ਹੈ। ਪੁਲਿਸ ਸੁਖਪ੍ਰੀਤ ਬੁੱਢਾ ਤੋਂ ਲਾਰੈਂਸ ਗੈਂਗ ਵਿਰੁੱਧ ਉਨ੍ਹਾਂ ਦੀ ਪਲਾਨਿੰਗ ਨੂੰ ਉਗਲਵਾਉਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ, ਤਾਂਜੋ ਗੈਂਗਵਾਰ ਨਾ ਹੋਵੇ।IMG_20220828_112452.jpg