ਮੁੱਖ ਮੰਤਰੀ ਵੱਲੋਂ ਟੈਕਸਟਾਈਲ ਪਾਰਕ ਸਥਾਪਤ ਕਰਨ ਲਈ ਫਤਹਿਗੜ੍ਹ ਸਾਹਿਬ ਵਿਚ 1000 ਏਕੜ ਜ਼ਮੀਨ ਦੇਣ ਦੀ ਪੇਸ਼ਕਸ਼

in #punjab2 years ago

ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਪ੍ਰਤੀ ਆਪਣੀ ਵਚਨਬੱਧਤਾ ਨੂੰ ਪੂਰਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਪ੍ਰਧਾਨ ਮੰਤਰੀ ਮੈਗਾ ਇੰਟੈਗ੍ਰੇਟਿਡ ਟੈਕਸਟਾਈਲ ਰੀਜਨ ਤੇ ਐਪੇਰਲ ਪਾਰਕਜ਼ (ਪੀ.ਐਮ. ਮਿੱਤਰਾ) ਸਕੀਮ’ ਅਧੀਨ ਟੈਕਸਟਾਈਲ ਪਾਰਕ ਸਥਾਪਤ ਕਰਨ ਲਈ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ 1000 ਏਕੜ ਜ਼ਮੀਨ ਭਾਰਤ ਸਰਕਾਰ ਨੂੰ ਦੇਣ ਦੀ ਪੇਸ਼ਕਸ਼ ਕੀਤੀ ਹੈ।

ਕੇਂਦਰੀ ਕੱਪੜਾ ਮੰਤਰੀ ਪਿਊਸ਼ ਗੋਇਲ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਫਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ’ਤੇ ਇਸ ਵੱਕਾਰੀ ਪ੍ਰਾਜੈਕਟ ਨੂੰ ਸਥਾਪਤ ਕਰਨ ਦੀ ਇੱਛਾ ਪ੍ਰਗਟਾਈ ਹੈ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਪੰਜਾਬ, ਦੇਸ਼ ਦੀ 'ਟੈਕਸਟਾਇਲ ਹੱਬ' ਵਜੋਂ ਉਭਰੇਗਾ। ਭਗਵੰਤ ਮਾਨ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਇਹ ਪ੍ਰੋਜੈਕਟ ਸੂਬੇ ਨੂੰ ਉਦਯੋਗਿਕ ਵਿਕਾਸ ਦੇ ਨਕਸ਼ੇ ਉਤੇ ਉਭਾਰੇਗਾ।