ਸਿੱਧੂ ਮੂਸੇਵਾਲਾ ਦੇ ਇਨਸਾਫ ਦੀ ਲੜਾਈ 'ਚ ਇਨ੍ਹਾਂ ਪੰਜਾਬੀ ਸਿਤਾਰਿਆਂ ਨੇ ਬੁਲੰਦ ਕੀਤੀ ਆਵਾਜ਼

in #punjab2 years ago

ਇੰਡਸਟਰੀ ਦੇ ਕਈ ਕਲਾਕਾਰ ਵੀਡੀਓ ਅਤੇ ਪੋਸਟ ਸ਼ੇਅਰ ਕਰਦੇ ਹੋਏ ਇਸ ਕੈਂਡਲ ਮਾਰਚ ਲਈ ਅਤੇ ਸਿੱਧੂ ਮੂਸੇਵਾਲਾ ਦੇ ਇਨਸਾਫ ਲਈ ਆਪਣੀ ਆਵਾਜ਼ ਬੁਲੰਦ ਕੀਤੀ ਹੈ। ਦੱਸ ਦੇਈਏ ਕਿ ਇਨਸਾਫ ਦੀ ਇਸ ਲੜਾਈ ਵਿੱਚ ਪੰਜਾਬੀ ਇੰਡਸਟਰੀ ਦੇ ਸੁਪਰਸਟਾਰ ਵੀ ਮੂਸੇਵਾਲਾ ਦੇ ਪਰਿਵਾਰ ਨਾਲ ਖੜੇ ਹਨ। ਪੰਜਾਬੀ ਅਦਾਕਾਰਾ ਸੋਨਮ ਬਾਜਵਾ, ਗਾਇਕਾ ਰੁਪਿੰਦਰ ਹਾਂਡਾ, ਬਾਰਬੀ ਮਾਨ, ਨਿੰਜਾ, ਅਫਸਾਨਾ ਖਾਨ, ਸਾਜ਼ ਅਤੇ ਹੋਰ ਕਈ ਕਲਾਕਾਰਾਂ ਨੇ ਆਪਣੇ ਅਧਿਕਾਰਤ ਅਕਾਊਂਟ ਉੱਪਰ ਪੋਸਟ ਸ਼ੇਅਰ ਕਰ ਮੂਸੇਵਾਲਾ ਦੇ ਲਈ ਇਨਸਾਫ ਲਈ ਆਪਣੀ ਆਵਾਜ਼ ਬੁਲੰਦ ਕੀਤੀ ਹੈ।