ਮਲੇਰਕੋਟਲਾ, ਫਰੀਦਕੋਟ ਅਤੇ ਜਲੰਧਰ ਨੇ ਕੌਮੀ ਪੱਧਰ ‘ਤੇ ਪੰਜਾਬ ਦਾ ਨਾਂ ਕੀਤਾ ਰੌਸ਼ਨ

in #punjab2 years ago

ਮਲੇਰਕੋਟਲਾ, ਫਰੀਦਕੋਟ ਅਤੇ ਜਲੰਧਰ ਜ਼ਿਲ੍ਹਿਆਂ ਨੇ ‘ਜਲ ਜੀਵਨ ਮਿਸ਼ਨ-ਹਰ ਘਰ ਜਲ’ ਦੇ ਤਹਿਤ ਸਾਰੇ ਪੇਂਡੂ ਘਰਾਂ ਨੂੰ ਸਾਫ ਤੇ ਸੁਰੱਖਿਅਤ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣ ਵਿਚ ਦੇਸ਼ ਦੇ ਸਿਖਰਲੇ ਸੂਬਿਆਂ ਦੀ ਸੂਚੀ ਵਿਚ ਆਪਣਾ ਨਾਮ ਦਰਜ ਕਰਵਾ ਲਿਆ ਹੈ। ਇਸ ਮਾਣਮੱਤੀ ਪ੍ਰਾਪਤੀ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਇਨ੍ਹਾਂ ਜ਼ਿਲ੍ਹਿਆਂ ਦੇ ਸਾਰੇ ਅਧਿਕਾਰੀਆਂ, ਵਾਸੀਆਂ ਅਤੇ ਲੋਕ ਨੁਮਾਇੰਦਿਆਂ ਨੂੰ ਮੁਬਾਰਕਾਂ ਦਿੱਤੀਆਂ ਹਨ ਜਿਨ੍ਹਾਂ ਨੇ ਇਸ ਟੀਚੇ ਨੂੰ ਪ੍ਰਾਪਤ ਕਰਨ ਵਿਚ ਯੋਗਦਾਨ ਪਾਇਆ ਹੈ।ਪੰਜਾਬ ਦੀ ਇਸ ਪ੍ਰਾਪਤੀ ਲਈ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਵੀ ਟਵੀਟ ਰਾਹੀਂ ਵਧਾਈ ਦਿੱਤੀ ਹੈ।

ਜਿੰਪਾ ਨੇ ਦੱਸਿਆ ਕਿ ਪਾਈਪਾਂ ਰਾਹੀਂ 100 ਫੀਸਦੀ ਪੇਂਡੂ ਵਸੋਂ ਨੂੰ ਘਰਾਂ ਵਿਚ ਸਾਫ ਪਾਣੀ ਪਹੁੰਚਾਉਣ ਵਾਲੇ ਦੇਸ਼ ਭਰ ਵਿਚੋਂ 9 ਜ਼ਿਲ੍ਹਿਆਂ ਦੀ ਚੋਣ ਕੀਤੀ ਗਈ ਹੈ ਅਤੇ ਮਲੇਰਕੋਟਲਾ, ਫਰੀਦਕੋਟ ਤੇ ਜਲੰਧਰ ਨੇ ਇਨ੍ਹਾਂ 9 ਜ਼ਿਲ੍ਹਿਆਂ ਦੀ ਸੂਚੀ ਵਿਚ ਆਪਣੀ ਜਗ੍ਹਾਂ ਬਣਾਈ ਹੈ।