ਮੋਗਾ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

in #punjab2 years ago

ਮੋਗਾ- ਮੋਗਾ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਤੇ ਅਕਾਲੀ ਨੇਤਾ ਯੋਗੇਸ਼ ਗੋਇਲ ਨੇ ਗੋਲੀ ਮਾਰਕੇ ਖੁਦਕੁਸ਼ੀ ਕਰ ਲਈ ਹੈ। ਯੋਗੇਸ਼ ਗੋਇਲ ਨੇ ਆਪਣੀ ਲਾਇਸੰਸੀ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਲਈ। ਜਾਣਕਾਰੀ ਅਨੁਸਾਰ ਮੋਗਾ ਯੋਗੇਸ਼ ਗੋਇਲ ਨੇ ਸ਼ੁੱਕਰਵਾਰ ਦੇਰ ਰਾਤ ਖੁਦਕੁਸ਼ੀ ਕਰ ਲਈ। ਥਾਣਾ ਸਿਟੀ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਮਥੁਰਾਦਾਸ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ
ਯੋਗੇਸ਼ ਗੋਇਲ ਜਥੇਦਾਰ ਤੋਤਾ ਸਿੰਘ ਦੇ ਸਭ ਤੋਂ ਕਰੀਬੀ ਸਨ। ਇਸੇ ਲਈ ਭਾਜਪਾ ਦੇ ਕੋਟੇ ਦੀ ਸੀਟ ਕੱਟ ਕੇ ਜਥੇਦਾਰ ਤੋਤਾ ਸਿੰਘ ਨੇ ਯੋਗੇਸ਼ ਨੂੰ ਨਗਰ ਸੁਧਾਰ ਟਰੱਸਟ ਦਾ ਚੇਅਰਮੈਨ ਬਣਾਇਆ ਸੀ। ਪੁਲਿਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਅਗਲੀ ਤਸਵੀਰ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋਵੇਗੀ।