ਮੁੱਖ ਮੰਤਰੀ ਮਾਨ ਵੱਲੋਂ ਸਰਕਾਰੀ ਕਾਲਜਾਂ ਅਤੇ ਯੂਨੀਵਰਸਿਟੀ ਅਧਿਆਪਕਾਂ ਨੂੰ ਵੱਡਾ ਤੋਹਫਾ

in #punjab2 years ago

ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਸੋਮਵਾਰ ਅਧਿਆਪਕ ਦਿਵਸ ਉਪਰ ਅਧਿਆਪਕਾਂ ਨੂੰ ਵੱਡਾ ਤੋਹਫਾ ਦਿੰਦਿਆਂ 3 ਐਲਾਨ ਕੀਤੇ ਹਨ। ਮੁੱਖ ਮੰਤਰੀ ਨੇ ਅਧਿਆਪਕਾਂ ਲਈ ਪਹਿਲੇ ਐਲਾਨ ਵਿੱਚ ਸਰਕਾਰੀ ਕਾਲਜਾਂ ਅਤੇ ਯੂਨੀਵਰਸਿਟੀ ਦੇ ਅਧਿਆਪਕਾਂ (Teachers of government colleges and universities) ਲਈ ਯੂਜੀਸੀ ਦੇ ਸੋਧੇ ਸੱਤਵੇਂ ਪੇ ਕਮਿਸ਼ਨ ਲਾਗੂ (7th Pay Commission of UGC) ਕਰਨ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸੱਤਵਾਂ ਪੇ ਕਮਿਸ਼ਨ 8 ਅਕਤੂਬਰ 2022 ਤੋਂ ਲਾਗੂ ਹੋਵੇਗਾ।