ਆਪ' ਦਾ ਵੱਡਾ ਇਲਜ਼ਾਮ, ਚਾਰ AAP ਵਿਧਾਇਕਾਂ ਨੂੰ 20 ਕਰੋੜ ਦੀ ਪੇਸ਼ਕਸ਼

in #punjab2 years ago

ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੀ ਪ੍ਰੈਸ ਕਾਨਫਰੰਸ ਸ਼ੁਰੂ ਹੋ ਗਈ ਹੈ। ‘ਆਪ’ ਆਗੂ ਸੰਜੇ ਸਿੰਘ ਨੇ ਕਿਹਾ ਕਿ ਦਿੱਲੀ ਸਰਕਾਰ ਨੂੰ ਗਿਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਨੂੰ 20-20 ਕਰੋੜ ਰੁਪਏ ਵਿੱਚ ਖਰੀਦਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਉਹ ਇਸ ਵਿੱਚ ਕਾਮਯਾਬ ਨਹੀਂ ਹੋਏ।
ਆਪ' ਨੇ ਵੱਡਾ ਇਲਜ਼ਾਮ ਲਗਾਉਂਦਿਆਂ ਕਿਹਾ ਹੈ ਕਿ ਸੰਜੀਵ ਝਾਅ, ਸੋਮਨਾਥ ਭਾਰਤੀ ਸਮੇਤ 4 ਵਿਧਾਇਕਾਂ ਨੂੰ 20 ਕਰੋੜ ਦੀ ਪੇਸ਼ਕਸ਼ ਕੀਤੀ ਗਈ ਸੀ। ਪੀਐਮ ਮੋਦੀ 'ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ ਕਿ ਇਹ ਲੋਕ ਅਰਵਿੰਦ ਕੇਜਰੀਵਾਲ ਦੇ ਸਿਪਾਹੀ ਹਨ, ਤੁਹਾਡੇ ਸਾਹਮਣੇ ਇਸ ਤਰ੍ਹਾਂ ਨਹੀਂ ਵਿਕਾਂਗੇ।