ਮੁੱਖ ਮੰਤਰੀ ਮਾਨ ਨੇ ਕੈਬਨਿਟ ਮੰਤਰੀ ਵਿਜੇ ਸਿੰਗਲਾ ਨੂੰ ਅਹੁਦੇ ਤੋਂ ਹਟਾਇਆ, ਪੁਲਸ ਨੂੰ ਕੇਸ ਦਰਜ ਕਰਨ ਦੇ ਦਿੱਤੇ ਹੁਕਮ

in #punjab2 years ago

images (2).jpeg

ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਹੀ ਕੈਬਨਿਟ ਦੇ ਮੰਤਰੀ ਵਿਜੇ ਸਿੰਗਲਾ ਨੂੰ ਜਿਨ੍ਹਾਂ ਕੋਲ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਸੀ ਨੂੰ ਮੰਤਰੀ ਅਹੁਦੇ ਤੋਂ ਹਟਾ ਦਿੱਤਾ ਹੈ। ਇਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਵੀਡੀਓ ਜਾਰੀ ਕਰਕੇ ਦਿੱਤੀ ਹੈ। ਮਾਨ ਨੇ ਕਿਹਾ ਕਿ ਮੇਰੇ ਧਿਆਨ ਵਿਚ ਇਕ ਕੇਸ ਆਇਆ ਹੈ ਕਿ ਮੇਰੀ ਹੀ ਸਰਕਾਰ ਦਾ ਇਕ ਮੰਤਰੀ (ਵਿਜੇ ਸਿੰਗਲਾ) ਹਰ ਟੈਂਡਰ ’ਚੋਂ ਇਕ ਫੀਸਦੀ ਰਿਸ਼ਵਤ ਮੰਗਦਾ ਸੀ, ਇਸ ਕੇਸ ਦਾ ਸਿਰਫ ਮੈਨੂੰ ਹੀ ਪਤਾ ਸੀ ਨਾ ਤਾਂ ਵਿਰੋਧੀ ਇਸ ਬਾਰੇ ਜਾਣਦੇ ਸਨ ਅਤੇ ਨਾ ਹੀ ਮੀਡੀਆ ਨੂੰ ਪਤਾ ਸੀ, ਮੈਂ ਚਾਹੁੰਦਾ ਤਾਂ ਇਸ ਕੇਸ ਨੂੰ ਦੱਬ ਵੀ ਸਕਦਾ ਸੀ ਪਰ ਅਜਿਹਾ ਕਰਕੇ ਮੈਂ ਲੱਖਾਂ ਲੋਕਾਂ ਦਾ ਵਿਸ਼ਵਾਸ ਤੋੜਦਾ। ਉਸ ਮੰਤਰੀ ਖ਼ਿਲਾਫ਼ ਕਾਰਵਾਈ ਕਰਦੇ ਹੋਏ ਉਸ ਨੂੰ ਮੰਤਰੀ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ ਅਤੇ ਪੁਲਸ ਨੂੰ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਮਾਨ ਨੇ ਕਿਹਾ ਕਿ ਵਿਜੇ ਸਿੰਗਲਾ ਨੇ ਖੁਦ ਵੀ ਆਪਣੀ ਗਲਤੀ ਮੰਨੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਸੱਚੇ ਦਿਲੋਂ ਇਮਾਨਦਾਰ ਪਾਰਟੀ ਹੈ। ਸਾਡੀ ਸਰਕਾਰ ਇਕ ਇਮਾਨਦਾਰ ਸਰਕਾਰ। ਅਸੀਂ ਇਕ ਰੁਪਏ ਦੀ ਵੀ ਹੇਰਾਫੇਰੀ ਬਰਦਾਸ਼ਤ ਨਹੀਂ ਕਰਾਂਗੇ। ਮਾਨ ਨੇ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਪਿੰਡਾਂ ਵਿਚ ਲੋਕਾਂ ਦੇ ਚਿਹਰਿਆਂ ’ਤੇ ਇਕ ਉਮੀਦਵਾਰ ਨਜ਼ਰ ਆਉਂਦੀ ਸੀ ਕਿ ਲੋਕ ਆਖਦੇ ਸਨ ਕਿ ਸ਼ਾਇਦ ਕੋਈ ਅਜਿਹੀ ਸਰਕਾਰ ਆਵੇਗੀ ਜਿਹੜੀ ਸਾਨੂੰ ਭ੍ਰਿਸ਼ਟਾਚਾਰ ਦੀ ਦਲਦਲ ’ਚੋਂ ਕੱਢੇਗੀ। ਕੇਜਰੀਵਾਲ ਨੇ ਵੀ ਕਿਹਾ ਸੀ ਕਿ ਭਗਵੰਤ ਮੈਂ ਇਕ ਪੈਸੇ ਦੀ ਵੀ ਬੇਈਮਾਨੀ ਅਤੇ ਰਿਸ਼ਵਤ ਖੋਰੀ ਬਰਦਾਸ਼ਤ ਨਹੀਂ ਕਰਾਂਗਾ, ਇਸ ’ਤੇ ਮੈਂ ਉਨ੍ਹਾਂ ਨੂੰ ਵਚਨ ਦਿੱਤਾ ਸੀ, ਆਮ ਆਦਮੀ ਪਾਰਟੀ ਦੀ ਸਰਕਾਰ ਭ੍ਰਿਸ਼ਟਾਚਾਰ ਮੁਕਤ ਰਹੇਗੀ। ਭਾਵੇਂ ਕੋਈ ਆਪਣਾ ਹੀ ਹੋਵੇ ਉਸ ਨੂੰ ਨਹੀਂ ਬਖਸ਼ਿਆ ਜਾਵੇਗਾ।