ਤਿਰੰਗੇ ਨੂੰ ਲੈ ਕੇ ਆਹਮੋ-ਸਾਹਮਣੇ ਦੋ ਵੱਡੀਆਂ ਸਿਆਸੀ ਪਾਰਟੀਆਂ, ਭਾਜਪਾ ਤੇ ਕਾਂਗਰਸ ਦਿਖਾਉਣਗੀਆਂ ਤਾਕਤ

in #punjab2 years ago

02_08_2022-congressbjp.jfif.jpgਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਮੌਕੇ ਦੇਸ਼ ਦੀਆਂ ਦੋ ਵੱਡੀਆਂ ਰਾਜਨੀਤਕ ਪਾਰਟੀਆਂ ਤਿਰੰਗੇ ਨੂੰ ਲੈ ਕੇ ਆਹਮੋ ਸਾਹਮਣੇ ਹੋਣਗੀਆਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੰਮਿ੍ਤ ਮਹਾਉਤਸਵ ਦੇ ਸਬੰਧ ਵਿਚ 15 ਅਗਸਤ ਨੂੰ ਆਜ਼ਾਦੀ ਦਿਵਸ ਮੌਕੇ ਘਰ-ਘਰ ਝੰਡਾ ਲਹਿਰਾਉਣ ਦਾ ਸੱਦਾ ਦਿੱਤਾ ਹੈ। ਆਜ਼ਾਦੀ ਦੇ ਜਜ਼ਬੇ ਨੂੰ ਦੇਖਦੇ ਹੋਏ ਭਾਜਪਾ ਤੋਂ ਬਾਅਦ ਹੁਣ ਕਾਂਗਰਸ ਦਾ ਵੀ ਤਿਰੰਗਾ ਮੋਹ ਜਾਗ ਗਿਆ ਹੈ। ਭਾਜਪਾ ਨੇ ਦੇਸ਼ ਭਰ 'ਚ ਜਿੱਥੇ ਤਿਰੰਗਾ ਲਹਿਰਾਉਣ ਲਈ ਪੂਰੀਆਂ ਤਿਆਰੀਆਂ ਖਿੱਚੀਆਂ ਹੋਈਆਂ ਹਨ, ਉਥੇ ਕਾਂਗਰਸ ਨੇ ਵੀ ਤਿਰੰਗਾ ਯਾਤਰਾ ਕੱਢਣ ਦੀ ਯੋਜਨਾ ਬਣਾਈ ਹੈ।

ਪੰਜਾਬ ਕਾਂਗਰਸ ਨੇ 9 ਅਗਸਤ ਤੋਂ 15 ਅਗਸਤ ਤਕ ਸਮੂਹ ਜ਼ਿਲਿ੍ਹਆਂ ਵਿਚ ਤਿਰੰਗਾ ਯਾਤਰਾ ਕੱਢਣ ਦੀ ਯੋਜਨਾ ਬਣਾਈ ਹੈ। ਹਾਲਾਂਕਿ ਕਾਂਗਰਸ ਨੇ ਤਿਰੰਗਾ ਯਾਤਰਾ ਦਾ ਪੂਰਾ ਰੂਟ ਪਲਾਨ ਤਿਆਰ ਨਹੀਂ ਕੀਤਾ ਪਰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪ੍ਰਧਾਨਗੀ ਹੇਠ ਮੰਗਲਵਾਰ ਨੂੰ ਪੰਜਾਬ ਕਾਂਗਰਸ 'ਚ ਹੋਈ ਮੀਟਿੰਗ 'ਚ ਸੂਬੇ ਦੇ ਸਮੂਹ ਜ਼ਿਲਿ੍ਹਆਂ ਵਿਚ ਤਿਰੰਗਾ ਯਾਤਰਾ ਕੱਢਣ ਦਾ ਫ਼ੈਸਲਾ ਲਿਆ ਗਿਆ ਹੈ। ਕਾਂਗਰਸ ਭਵਨ 'ਚ ਹੋਈ ਮੀਟਿੰਗ ਵਿਚ ਕਾਂਗਰਸ ਦੇ ਕਈ ਸੀਨੀਅਰ ਆਗੂ, ਵਿਧਾਇਕ, ਸਾਬਕਾ ਵਿਧਾਇਕ ਤੇ ਵਿਧਾਨ ਸਭਾ ਚੋਣਾਂ ਲੜਨ ਵਾਲੇ ਉਮੀਦਵਾਰ ਹਾਜ਼ਰ ਸਨ।

Sort:  

https://wortheum.news/@kunalagrawal#
👆🏻👆🏻👆🏻👆🏻👆🏻👆🏻👆🏻👆🏻👆🏻👆🏻👆🏻👆🏻👆🏻
Sir/Ma'am please follow me and like my news.🙏🏻🙏🏻