ਭ੍ਰਿਸ਼ਟਾਚਾਰ ਖਿਲਾਫ਼ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਅਹੁਦਿਆਂ ਲਾਹੁਣ ਤੋਂ ਬਾਅਦ ਸਿਹਤ ਮੰਤਰੀ ਸਿੰਗਲਾ ਗ੍ਰਿਫ਼ਤਾਰ

in #punjab2 years ago

ਪੰਜਾਬ ਕੈਬਨਿਟ ਤੋਂ ਸਿਹਤ ਮੰਤਰੀ ਵਿਜੈ ਸਿੰਗਲਾ (Vijay Singla) ਦੀ ਛੁੱਟੀ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਕਾਰਵਾਈ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਤੋਂ ਬਾਅਦ ਕੀਤੀ ਗਈ ਹੈ। ਸਿੰਗਲਾ ਉੱਪਰ ਇਕ ਫ਼ੀਸਦ ਕਮਿਸ਼ਨ ਮੰਗਣ ਦੇ ਦੋਸ਼ ਲੱਗੇ ਹਨ। ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੇ ਹੁਕਮਾਂ ਤੋਂ ਬਾਅਦ ਪੰਜਾਬ ਪੁਲਿਸ ਨੇ ਐੱਫਆਈਆਰ ਦਰਜ ਕੀਤੀ ਜਿਸ ਤੋਂ ਬਾਅਦ ਐਂਟੀ ਕੁਰੱਪਸ਼ਨ ਬ੍ਰਾਂਚ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਕੈਬਨਿਟ ਮੰਤਰੀ ਨੇ ਆਪਣਾ ਗੁਨਾਹ ਕਬੂਲਿਆ ਹੈ। ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਭ੍ਰਿਸ਼ਟਾਚਾਰ ਬਿਲਕੁਲ ਬਰਦਾਸ਼ਤ ਨਹੀਂ ਹੈ। ਸਿੰਗਲ ਖਿਲਾਫ਼ ਅਧਿਕਾਰਤ ਕੰਟ੍ਰੈਕਟਸ 'ਚ ਇਕ ਫ਼ੀਸਦ ਕਮਿਸ਼ਨ ਮੰਗਣ ਦੀ ਸ਼ਿਕਾਇਤ ਆਈ ਸੀ ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਿਹਤ ਮੰਤਰੀ ਖਿਲਾਫ਼ ਪੁਖ਼ਤਾ ਸਬੂਤ ਵੀ ਹਨ।
ਭਗਵੰਤ ਮਾਨ ਨੇ ਕਿਹਾ ਕਿ ਜਦੋਂ ਤਕ ਭਾਰਤ ਵਿਚ ਅਰਵਿੰਦ ਕੇਜਰੀਵਾਲ ਵਰਗੀ ਮਾਂ ਦਾ ਪੁੱਤਰ ਅਤੇ ਭਗਵੰਤ ਮਾਨ ਵਰਗੇ ਸਿਪਾਹੀ ਹਨ, ਭ੍ਰਿਸ਼ਟਾਚਾਰ ਖਿਲਾਫ਼ ਮਹਾਨ ਜੰਗ ਜਾਰੀ ਰਹੇਗੀ। ਅਰਵਿੰਦ ਕੇਜਰੀਵਾਲ ਨੇ ਵਾਅਦਾ ਕੀਤਾ ਸੀ ਕਿ ਅਸੀਂ ਭ੍ਰਿਸ਼ਟਾਚਾਰ ਦੇ ਸਿਸਟਮ ਨੂੰ ਜੜ੍ਹੋਂ ਪੁੱਟ ਦਿਆਂਗੇ, ਅਸੀਂ ਸਾਰੇ ਉਨ੍ਹਾਂ ਦੇ ਸਿਪਾਹੀ ਹਾਂ, 1 ਫ਼ੀਸਦ ਭ੍ਰਿਸ਼ਚਾਰਾ ਲਈ ਕੋਈ ਥਾਂ ਨਹੀਂ।

ਸੀਐਮ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਇੱਕ ਮਾਮਲਾ ਆਇਆ ਹੈ ਕਿ ਸਰਕਾਰ ਦਾ ਇੱਕ ਮੰਤਰੀ ਪ੍ਰੋਜੈਕਟਾਂ ਵਿੱਚ ਇੱਕ ਪ੍ਰਤੀਸ਼ਤ ਕਮਿਸ਼ਨ ਦੀ ਮੰਗ ਕਰਦਾ ਹੈ। ਨੇ ਕਿਹਾ ਕਿ ਇਸ ਮਾਮਲੇ ਬਾਰੇ ਉਨ੍ਹਾਂ ਨੂੰ ਹੀ ਪਤਾ ਹੈ। ਮੀਡੀਆ ਨੂੰ ਵੀ ਇਸ ਬਾਰੇ ਪਤਾ ਨਹੀਂ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਚਾਹੁੰਦੇ ਤਾਂ ਇਸ ਕੇਸ ਨੂੰ ਦਬਾ ਸਕਦੇ ਸੀ ਪਰ ਉਨ੍ਹਾਂ ਨੇ ਲੋਕਾਂ ਨਾਲ ਭ੍ਰਿਸ਼ਟਾਚਾਰ ਮੁਕਤ ਸਰਕਾਰ ਦਾ ਵਾਅਦਾ ਕੀਤਾ ਸੀ। ਇਸ ਲਈ ਉਹ ਅਜਿਹੇ ਲੋਕਾਂ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰਨਗੇ। ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਭ੍ਰਿਸ਼ਟਾਚਾਰ ਨੂੰ ਬਿਲਕੁਲ ਬਰਦਾਸ਼ਤ ਨਹੀਂ ਕਰੇਗੀ।

ਵਿਜੇ ਸਿੰਗਲਾ ਮਾਨਸਾ ਤੋਂ ਵਿਧਾਇਕ ਹਨ। ਉਨ੍ਹਾਂ ਕਾਂਗਰਸ ਵਿੱਚ ਸ਼ਾਮਲ ਹੋਏ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਨੂੰ ਹਰਾਇਆ। ਮਾਨਸਾ ਖੇਤਰ ਨੂੰ 27 ਸਾਲਾਂ ਬਾਅਦ ਮੰਤਰੀ ਮੰਡਲ 'ਚ ਥਾਂ ਮਿਲੀ ਸੀ। ਸ਼ੇਰ ਸਿੰਘ ਗਾਗੋਵਾਲ ਨੂੰ 27 ਸਾਲ ਪਹਿਲਾਂ ਰਾਜਿੰਦਰ ਕੌਰ ਭੱਠਲ ਦੀ ਅਗਵਾਈ ਵਾਲੀ ਸਰਕਾਰ ਵਿੱਚ ਮੰਤਰੀ ਬਣਾਇਆ ਗਿਆ ਸੀ।

ਸਿੱਧੂ ਮੂਸੇਵਾਲਾ ਨੂੰ ਹਰਾ ਕੇ ਵਿਜੇ ਸਿੰਗਲਾ ਪਹਿਲੀ ਵਾਰ ਵਿਧਾਇਕ ਬਣੇ ਹਨ। ਸਿੰਗਲਾ ਨੇ 1992 ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਬੀ.ਡੀ.ਐਸ. ਦੀ ਡਿਗਰੀ ਹਾਸਲ ਕੀਤੀ। ਉਹ ਮਾਨਸਾ ਵਿੱਚ ਆਪਣਾ ਹਸਪਤਾਲ ਚਲਾਉਂਦੇ ਹਨ। ਸਿੰਗਲਾ 'ਤੇ ਪ੍ਰਾਜੈਕਟਾਂ 'ਚ ਕਮਿਸ਼ਨ ਮੰਗਣ ਦੇ ਲਗਾਤਾਰ ਦੋਸ਼ ਲੱਗੇ ਹਨ। ਜਦੋਂ ਆਮ ਆਦਮੀ ਪਾਰਟੀ ਹਾਈਕਮਾਂਡ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਸੀਐਮ ਭਗਵੰਤ ਮਾਨ ਨੇ ਉਨ੍ਹਾਂ ਨੂੰ ਅਹੁਦੇ ਤੋਂ ਹਟਾ ਦਿੱਤਾ।24_05_2022-24_05_2022_pj_vijaysinglaaa_m.jpg