ਭਗਵੰਤ ਮਾਨ ਨੇ ਪਤਨੀ ਸਣੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ

in #punjab2 years ago

ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਸ਼ਾਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੀ ਪਤਨੀ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ। ਉਨ੍ਹਾਂ ਲੋਕਾਂ ਵੱਲੋਂ ਸੌਂਪੀ ਜ਼ਿੰਮੇਵਾਰੀ ਸਫ਼ਲਤਾ ਨਾਲ ਨਿਭਾਉਣ ਲਈ ਬਲ ਬਖਸ਼ਣ ਦੀ ਅਰਦਾਸ ਕੀਤੀ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਇਸ ਮੌਕੇ ਸਿਰਫ਼ ਗੁਰੂ ਘਰ ਵਿਖੇ ਅਸ਼ੀਰਵਾਦ ਲੈਣ ਆਏ ਹਨ ਅਤੇ ਕੋਈ ਸਿਆਸੀ ਗੱਲਬਾਤ ਨਹੀਂ ਕਰਨਗੇ।