ਦੁਕਾਨਾਂ ’ਤੇ ਛਾਪੇ ਮਾਰ ਕੇ ਪਲਾਸਟਿਕ ਦੇ ਲਿਫਾਫੇ ਜ਼ਬਤ

in #punjab2 years ago

ਨਗਰ ਕੌਂਸਲ ਫ਼ਤਹਿਗੜ੍ਹ ਚੂੜੀਆਂ ਦੇ ਕਾਰਜਸਾਧਕ ਅਫ਼ਸਰ ਜਤਿੰਦਰ ਮਹਾਜਨ ਦੀ ਦੇਖ-ਰੇਖ ਹੇਠ ਸ਼ਹਿਰ ਵਿੱਚ ਵੱਖ-ਵੱਖ ਦੁਕਾਨਾਂ ’ਤੇ ਛਾਪੇ ਮਾਰੇ ਗੲੇ। ਇਸ ਦੌਰਾਨ ਪਲਾਸਟਿਕ ਦੇ ਲਿਫਾਫੇ ਜ਼ਬਤ ਕੀਤੇ ਗਏ। ਇਸ ਮੌਕੇ ਨਗਰ ਕੌਂਸਲ ਦੇ ਮੁਲਾਜ਼ਮ ਜੂਨੀਅਰ ਕਲਰਕ ਪਲਵਿੰਦਰ ਸਿੰਘ, ਹਰਜਿੰਦਰ ਸਿੰਘ ਅਤੇ ਸੰਜੀਵ ਕੁਮਾਰ ਨੇ ਦੁਕਾਨਦਾਰਾਂ ਨੂੰ ਕੱਪੜੇ ਤੋਂ ਬਣੇ ਬੈਗ ਵਰਤਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਪਲਾਸਟਿਕ ਦੇ ਲਿਫ਼ਾਫ਼ਿਆਂ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਉੱਥੇ ਕਈ ਤਰ੍ਹਾਂ ਦੀਆਂ ਬਿਮਾਰੀਆਂ ਪੈਦਾ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਜਿਹੜਾ ਵੀ ਦੁਕਾਨਦਾਰ ਪਲਾਸਟਿਕ ਦੇ ਲਿਫਾਫੇ ਵੇਚਦਾ ਜਾਂ ਵਰਤਦਾ ਵੇਖਿਆ ਗਿਆ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰ ਕੇ ਬਣਦਾ ਚਲਾਨ ਕੱਟਿਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਘਰ ਤੋਂ ਬਾਜ਼ਾਰ ਵਿੱਚ ਸਮਾਨ ਲੈਣ ਸਮੇਂ ਆਪਣੇ ਨਾਲ ਕੱਪੜੇ ਦਾ ਥੈਲਾ ਜ਼ਰੂਰ ਲੈ ਕੇ ਜਾਣ ਤਾਂ ਜੋ ਉਨ੍ਹਾਂ ਨੂੰ ਕੋਈ ਸਮੱਸਿਆ ਨਾ ਆ ਸਕੇ। ਉਨ੍ਹਾਂ ਕਿਹਾ ਕਿ ਧਾਰਮਿਕ ਤੇ ਸਮਾਜਿਕ ਸਮਾਗਮਾਂ ਵਿੱਚ ਇੱਕ ਵਾਰ ਵਰਤੋਂ ’ਚ ਆਉਣ ਵਾਲਾ ਸਾਮਾਨ ਨਾ ਵਰਤਿਆ ਜਾਵੇ ਅਤੇ ਸਟੀਲ ਦੀਆਂ ਥਾਲੀਆਂ ਜਾਂ ਪਲੇਟਾਂ ਹੀ ਵਰਤੀਆਂ ਜਾਣ।

news01.jpg