ਪੰਚਾਇਤੀ ਜ਼ਮੀਨ ਦੀ ਨਿਸ਼ਾਨਦੇਹੀ ਨੂੰ ਲੈ ਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪਹੁੰਚੇ ਗੁਰਦਾਸਪੁਰ

in #punjab2 years ago

images (15) (19).jpegਗੁਰਦਾਸਪੁਰ, 27 ਮਈ (ਗੁਰਪ੍ਰਤਾਪ ਸਿੰਘ)- ਪੰਜਾਬ ਸਰਕਾਰ ਵਲੋਂ ਪੰਚਾਇਤੀ ਅਤੇ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਦਾ ਕੰਮ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਬੀਤੇ ਕੱਲ੍ਹ ਕਾਹਨੂੰਵਾਨ ਬੇਟ ਦੇ ਇਲਾਕੇ 'ਚ ਨਿਸ਼ਾਨਦੇਹੀ ਕਰਨ ਗਏ ਪ੍ਰਸ਼ਾਸਨਿਕ ਅਧਿਕਾਰੀ ਅਤੇ ਕਿਸਾਨ ਜਥੇਬੰਦੀਆਂ ਆਹਮੋ ਸਾਹਮਣੇ ਹੋ ਗਈਆਂ, ਜਿਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਵਲੋਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਰਾਬਤਾ ਕਾਇਮ ਕੀਤਾ ਗਿਆ ਜੋ ਕਿ ਅੱਜ ਇਸ ਮਸਲੇ ਦਾ ਹੱਲ ਕੱਢਣ ਲਈ ਗੁਰਦਾਸਪੁਰ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਵਲੋਂ ਪਹਿਲਾਂ ਪੰਚਾਇਤ ਭਵਨ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਤੋਂ ਨਾਜਾਇਜ਼ ਛੁਡਵਾਏ ਜਾ ਰਹੇ ਕਬਜ਼ਿਆਂ ਸੰਬੰਧੀ ਜਾਣਕਾਰੀ ਪ੍ਰਾਪਤ ਕੀਤੀ ਅਤੇ ਉਸ ਤੋਂ ਬਾਅਦ ਕੰਵਲਪ੍ਰੀਤ ਸਿੰਘ ਕਾਕੀ ਦੀ ਰਹਿਨੁਮਾਈ ਹੇਠ ਵੱਡੀ ਗਿਣਤੀ ਵਿਚ ਆਏ ਕਿਸਾਨਾਂ ਨਾਲ ਮੁਲਾਕਾਤ ਕੀਤੀ।

Sort:  

जब wortheum news में लाइक करने पर ही एक दूसरे का फायदा होगा तब क्यों ना हम एक दूसरे को लाइक करें। हमने आपको लाइक ओर फॉलो किया है ।प्लीज़ आप भी हमे लाइक ओर फॉलो। करें।....todazsnews🙏🌹