ਮੁੱਖ ਮੰਤਰੀ ਨੇ ਵਿਧਾਇਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਯਕੀਨੀ ਬਣਾਉਣ ਲਈ ਆਖਿਆ

in #punjab2 years ago

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਾਰਟੀ ਵਿਧਾਇਕਾਂ ਨੂੰ ਸੂਬਾ ਸਰਕਾਰ ਦੀਆਂ ਲੋਕ ਪੱਖੀ ਤੇ ਵਿਕਾਸ ਮੁਖੀ ਸਕੀਮਾਂ ਅਤੇ ਪ੍ਰੋਗਰਾਮਾਂ ਦਾ ਲਾਭ ਸਮਾਜ ਦੇ ਹੇਠਲੇ ਪੱਧਰ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਆਖਿਆ।
ਅੱਜ ਪਾਰਟੀ ਦੇ ਵਿਧਾਇਕਾਂ ਨਾਲ ਵਿਚਾਰ-ਚਰਚਾ ਸੈਸ਼ਨ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰੇਕ ਤਬਕੇ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਮਿਸ਼ਨ ਨੂੰ ਬਹੁਤ ਯੋਜਨਾਬੱਧ ਢੰਗ ਨਾਲ ਉਲੀਕਿਆ ਗਿਆ ਹੈ ਅਤੇ ਹੁਣ ਇਸ ਨੂੰ ਬਿਨਾਂ ਕਿਸੇ ਔਕੜ ਤੋਂ ਅਮਲੀਜਾਮਾ ਪਹਿਨਾਇਆ ਜਾਵੇ ਤਾਂ ਕਿ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾ ਸਕਣ। ਭਗਵੰਤ ਮਾਨ ਨੇ ਕਿਹਾ ਕਿ ਇਸ ਮਨੋਰਥ ਲਈ ਵਿਧਾਇਕਾਂ ਨੂੰ ਸਰਗਰਮ ਭੂਮਿਕਾ ਅਦਾ ਕਰਨੀ ਚਾਹੀਦੀ ਹੈ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬ ਵਾਲਸੀ ਇਸ ਦਾ ਵੱਧ ਤੋਂ ਵੱਧ ਲਾਭ ਲੈ ਸਕਣ।