ਹਰਸਿਮਰਤ ਬਾਦਲ ਨੇ ਗਡਕਰੀ ਨੂੰ ਲਿਖੀ ਚਿੱਠੀ

in #punjab2 years ago

harsimrat2.jpgਭੁੱਚੋ ਮੰਡੀ ਵਾਸੀਆਂ ਨੂੰ ਬਠਿੰਡਾ-ਬਰਨਾਲਾ ਮੁੱਖ ਮਾਰਗ ‘ਤੇ ਪੈਂਦੇ ਲਹਿਰਾਬੇਗਾ ਟੌਲ ਪਲਾਜ਼ਾ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਸਾਬਕਾ ਕੇਂਦਰੀ ਕੈਬਨਿਟ ਮੰਤਰੀ ਹਰਸਿਮਰਤ ਬਾਦਲ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਭੁੱਚੋ ਮੰਡੀ ਵਾਸੀਆਂ ਨੂੰ ਟੌਲ ਪਲਾਜ਼ਾ ‘ਤੇ ਪੈਂਦੇ ਖ਼ਰਚੇ ਤੋਂ ਛੋਟ ਜਲਦ ਦਿੱਤੀ ਜਾਵੇਗੀ। ਇਸ ਬਾਰੇ ਹਰਸਿਮਰਤ ਬਾਦਲ ਨੇ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੂੰ ਚਿੱਠੀ ਲਿਖੀ ਹੈ।ਇਸ ਦੌਰਾਨ ਹੁਣ ਭੁੱਚੋ ਮੰਡੀ ਵਾਸੀਆਂ ਵੱਲੋਂ ਲਗਾਤਾਰ ਇਸ ਖਰਚੇ ਤੋਂ ਛੋਟ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਇਹ ਟੌਲ ਪਲਾਜ਼ਾ ਭੁੱਚੋ ਮੰਡੀ ਤੋਂ ਸਿਰਫ਼ 2 ਕਿਲੋਮੀਟਰ ਦੀ ਦੂਰੀ ‘ਤੇ ਹੈ ਅਤੇ ਸਥਾਨਕ ਵਾਸੀਆਂ ਨੂੰ ਰੋਜ਼ਾਨਾ ਲੰਘਣ ਸਮੇਂ ਇੱਥੋਂ ਵੱਡੇ ਖ਼ਰਚੇ ਦਾ ਸਾਹਮਣਾ ਕਰਨਾ ਪੈਂਦਾ ਹੈ।ਹਰਸਿਮਰਤ ਬਾਦਲ ਨੇ ਨੇ ਚਿੱਠੀ ਵਿੱਚ ਕਿਹਾ ਕਿ ਇਸ ਵੇਲੇ ਦੀਆਂ ਗਾਈਡਲਾਈਨਸ ਮੁਤਾਬਕ ਨੈਸ਼ਨਲ ਹਾਈਵੇਅ ਤੋਂ 20 ਕਿ.ਮੀ. ਦੂਰ ਦੇ ਪਿੰਡਾਂ ਨੂੰ ਟੋਲ ਖਰਚਿਆਂ ਤੋਂ ਛੋਟ ਦਿੱਤੀ ਜਾਵੇ।