7 ਜ਼ਿਲਿਆਂ ਚ ਪਾਰਾ 45 ਡਿਗਰੀ ਤੋਂ ਪਾਰ ,ਤੋੜਿਆ 52 ਸਾਲਾਂ ਦਾ ਰਿਕਾਰਡ ਪੰਜਾਬ ਚ ਗਰਮੀ ਨੇ ਕੱਢੇ ਵੱਟ!

in #punjab2 years ago

ਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਸੂਬੇ ਵਿੱਚ ਚੱਲ ਰਹੀ ਲੂ ਤੇ ਭਿਆਨਕ ਗਰਮੀ ਕਾਰਨ ਸ਼ਨੀਵਾਰ ਨੂੰ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ ਮਈ ਮਹੀਨੇ ਵਿੱਚ ਹੀ ਆਪਣੇ ਹੁਣ ਤੱਕ ਦੇ ਉੱਚ ਪੱਧਰ ’ਤੇ ਪਹੁੰਚ ਗਿਆ ਹੈ। ਜਿਸ ਕਾਰਨ 52 ਸਾਲਾਂ ਵਿੱਚ ਪਹਿਲੀ ਵਾਰੀ ਮਈ ਦੇ ਪਹਿਲੇ ਤਾਪਮਾਨ 44.5 ਡਿਗਰੀ ਸੈਲਸੀਅਸ ਤੋਂ ਉੱਪਰ ਚਲਾ ਗਿਆ ਹੈ। ਮੌਸਮ ਵਿਭਾਗ ਚੰਡੀਗੜ੍ਹ ਅਨੁਸਾਰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਸਾਧਾਰਨ ਤੋਂ 5 ਤੋਂ 7 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ ਹੈ

ਮੌਸਮ ਵਿਭਾਗ ਅਨੁਸਾਰ ਨੂੰ ਪੰਜਾਬ ਵਿੱਚ ਮੁਕਤਸਰ ਸਭ ਤੋਂ ਗਰਮ ਰਿਹਾ ਤੇ ਇੱਥੇ ਵੱਧ ਤੋਂ ਵੱਧ ਤਾਪਮਾਨ 46.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ । ਇਸ ਤੋਂ ਇਲਾਵਾ ਬਠਿੰਡਾ ਵਿੱਚ 46 ਡਿਗਰੀ, ਅੰਮ੍ਰਿਤਸਰ ਵਿੱਚ 45.6 ਡਿਗਰੀ, ਫਿਰੋਜ਼ਪੁਰ ਵਿੱਚ 45.5, ਹੁਸ਼ਿਆਰਪੁਰ ਵਿੱਚ 45.3, ਬਰਨਾਲਾ ਵਿੱਚ 45.1 ਡਿਗਰੀ ਤੇ ਲੁਧਿਆਣਾ ਵਿੱਚ 45 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ।

ਇਹ ਵੀ ਪੜ੍ਹੋ: ਆਸਟ੍ਰੇਲੀਆ ਦੇ ਦਿੱਗਜ਼ ਕ੍ਰਿਕਟਰ ਐਂਡਰਿਊ ਸਾਇਮੰਡਸ ਦੀ ਕਾਰ ਹਾਦਸੇ ‘ਚ ਮੌਤ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਮੁਤਾਬਕ, 1970 ਤੋਂ 2021 (52 ਸਾਲ) ਦੌਰਾਨ ਕਦੇ ਵੀ ਮਈ ਦੇ ਪਹਿਲੇ 15 ਦਿਨਾਂ ਵਿੱਚ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਸੈਲਸੀਅਸ ਤੱਕ ਨਹੀਂ ਪਹੁੰਚਿਆ । ਵਿਭਾਗ ਦੇ ਰਿਕਾਰਡ ਮੁਤਾਬਕ ਸਾਲ 2000 ਵਿੱਚ 14 ਮਈ ਨੂੰ ਤਾਪਮਾਨ 44.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ।

ਮੌਸਮ ਵਿਭਾਗ ਦੇ ਚੰਡੀਗਡ਼੍ਹ ਕੇਂਦਰ ਦੇ ਡਾਇਰੈਕਟਰ ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਐਤਵਾਰ ਨੂੰ ਲੂ ਚੱਲੇਗੀ ਤੇ ਕਈ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 47 ਡਿਗਰੀ ਸੈਲਸੀਅਸ ਤੱਕ ਜਾ ਸਕਦਾ ਹੈ। ਸੋਮਵਾਰ ਨੂੰ ਹਿਮਾਚਲ ਵਿੱਚ ਪੱਛਮੀ ਗੜਬੜੀ ਦੇ ਸਰਗਰਮ ਹੋਣ ਨਾਲ ਮਾਝਾ ਤੇ ਦੁਆਬਾ ਇਲਾਕੇ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਧੂੜ ਭਰੀ ਹਨੇਰੀ ਚੱਲ ਸਕਦੀ ਹੈ।
1104990-heat-wave.png