ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਪ੍ਰਿਸੀਪਲਾਂ ਨਾਲ ਮੁਲਾਕਾਤ ਕਰਨਗੇ-ਭਗਵੰਤ ਮਾਨ

in #punjab2 years ago

ਚੰਡੀਗੜ੍ਹ,9 ਮਈ: 1675859-bhag.jpgਮੁੱਖ ਮੰਤਰੀ ਭਗਵੰਤ ਮਾਨ (Bhagwant Mann) 10 ਮਈ ਭਾਵ ਮੰਗਲਵਾਰ ਨੂੰ ਲੁਧਿਆਣਾ ਵਿੱਚ ਵਿੱਚ ਰਹਿਣਗੇ। ਇਸ ਦੌਰਾਨ ਉਹ ਇਥੇ ਕਿੰਗਜ਼ ਵਿਲਾ ਰਿਜ਼ਾਰਟ ਵਿੱਚ ਪੰਜਾਬ (Punjab Education) ਦੇ ਸਮੂਹ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਪ੍ਰਿਸੀਪਲਾਂ ਨਾਲ ਮੁਲਾਕਾਤ ਕਰਨਗੇ।
ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਮੀਟਿੰਗ ਦੌਰਾਨ ਪੰਜਾਬ ਵਿੱਚ ਸਿੱਖਿਆ ਦੇ ਪੱਧਰ ਨੂੰ ਉਚਾ ਚੁੱਕਣ ਲਈ ਕੋਈ ਵੱਡਾ ਐਲਾਨ ਕਰ ਸਕਦੇ ਹਨ ਜਾਂ ਕੋਈ ਨੀਤੀ 'ਤੇ ਵਿਚਾਰ ਕੀਤਾ ਜਾ ਸਕਦਾ ਹੈ।
ਮੁੱਖ ਮੰਤਰੀ ਵੱਲੋਂ ਕੀਤੀ ਜਾ ਰਹੀ ਇਸ ਸਿੱਖਿਆ ਸਬੰਧੀ ਇਸ ਵੱਡੀ ਮੀਟਿੰਗ ਵਿੱਚ ਪੰਜਾਬ ਭਰ ਤੋਂ ਵੱਡੇ ਪੱਧਰ 'ਤੇ ਸਿੱਖਿਆ ਅਧਿਕਾਰੀ ਅਤੇ ਹੋਰ ਅਫਸਰ ਵੀ ਸ਼ਾਮਲ ਹੋਣਗੇ, ਜੋ ਕਿ ਆਪਣੇ-ਆਪਣੇ ਸੁਝਾਅ ਦੇਣਗੇ।
ਭਗਵੰਤ ਮਾਨ ਦੀ ਇਸ ਮੀਟਿੰਗ ਤੋਂ ਪਹਿਲਾਂ ਅੱਜ ਪ੍ਰੋਗਰਾਮ ਦਾ ਜਾਇਜ਼ਾ ਲੈਣ ਲਈ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਮੀਤ ਹੇਅਰ ਵੱਲੋਂ ਬਾਕਾਇਦਾ ਇਥੇ ਪੁੱਜ ਕੇ ਜਾਇਜ਼ਾ ਵੀ ਲਿਆ ਗਿਆ।