ਪੰਜਾਬ ਵਿੱਚ ਪੂਸਾ ਬਾਇਓ ਡੀ-ਕੰਪੋਜ਼ਰ ਦਾ 5000 ਏਕੜ 'ਚ ਪਾਇਲਟ ਪ੍ਰੋਜੈਕਟ ਕੀਤਾ ਜਾਵੇਗਾ: ਕੁਲਦੀਪ ਸਿੰਘ ਧਾਲੀਵਾਲ

in #punjab2 years ago

ਨਵੀਂ ਦਿੱਲੀ/ਚੰਡੀਗੜ- ਝੋਨੇ ਦੀ ਪਰਾਲੀ ਦੇ ਪ੍ਰਬੰਧਨ ਅਤੇ ਕਿਸਾਨਾਂ ਨੂੰ ਹਰ ਸੰਭਵ ਮੱਦਦ ਦੇਣ ਲਈ ਨਿਰੰਤਰ ਯਤਨ ਕਰ ਰਹੀ ਪੰਜਾਬ ਸਰਕਾਰ ਦੇ ਯਤਨਾਂ ਨੂੰ ਉਸ ਵੇਲੇ ਵੱਡਾ ਬੂਰ ਮਿਲਿਆ ਜਦੋਂ ਪਰਾਲੀ ਦੇ ਪ੍ਰਬੰਧਨ ਵਿੱਚ ਪੰਜਾਬ ਤੇ ਦਿੱਲੀ ਸਰਕਾਰ ਦੀ ਸਾਂਝੀ ਵੱਡੀ ਪਹਿਲ ਸਦਕਾ ਪੰਜਾਬ ਵਿੱਚ ਪੂਸਾ ਬਾਇਓ ਡੀ ਕੰਪੋਜ਼ਰ ਦਾ 5000 ਏਕੜ ਵਿੱਚ ਪਾਇਲਟ ਪ੍ਰਾਜੈਕਟ ਕਰਨ ਦਾ ਫੈਸਲਾ ਕੀਤਾ ਗਿਆ।

ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਦਸਿਆ ਕਿ ਇਸ ਸਬੰਧੀ ਕੱਲ ਦੇਰ ਰਾਤ ਨਵੀਂ ਦਿੱਲੀ ਵਿਖੇ ਉਚ ਪੱਧਰੀ ਮੀਟਿੰਗਾਂ ਕੀਤੀਆਂ ਗਈਆਂਪਹਿਲਾਂ ਉਹ ਨਵੀਂ ਦਿੱਲੀ ਵਿਖੇ ਪਰਾਲੀ ਤੋਂ ਹੋਣ ਵਾਲੇ ਪ੍ਰਦੂਸ਼ਣ ਲਈ ਰੋਕਣ ਲਈ ਇਸ ਦੇ ਪ੍ਰਬੰਧਨ ਸਬੰਧੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀ ਮਿਲੇ ਅਤੇ ਇਸ ਸਬੰਧੀ ਦਿੱਲੀ ਦੇ ਮੁੱਖ ਮੰਤਰੀ ਵੱਲੋਂ ਪੂਰਨ ਮੱਦਦ ਦਾ ਭਰੋਸਾ ਦਿੱਤਾ ਗਿਆ ਹੈ। ਇਸ ਉਪਰੰਤ ਇਸ ਸੰਬੰਧੀ ਦਿੱਲੀ ਦੇ ਖੇਤੀਬਾੜੀ ਮੰਤਰੀ ਗੋਪਾਲ ਰਾਏ ਨਾਲ ਵੀ ਮੁਲਾਕਾਤ ਕੀਤੀ। ਇਹ ਪ੍ਰਾਜੈਕਟ ਦੋਵੇਂ ਸੂਬਿਆਂ ਦੀਆਂ ਸਰਕਾਰਾਂ ਵੱਲੋਂ ਮਿਲ ਕੇ ਪੰਜਾਬ ਵਿੱਚ ਕੀਤਾ ਜਾਵੇਗਾ।dhaliwal-gopal-rai-16632262923x2.jpg