ਸਿਲੰਡਰ ਲੀਕ ਹੋਣ ਕਾਰਨ ਹੋਇਆ ਵੱਡਾ ਹਾਦਸਾ

in #punjab2 years ago

ਪੰਜਾਬ ਦੇ ਲੁਧਿਆਣਾ ਦੇ ਕਸਬਾ ਸਾਹਨੇਵਾਲ ਨੇੜੇ ਪਿੰਡ ਝਬੇਵਾਲ ਵਿੱਚ ਗੈਸ ਸਿਲੰਡਰ ਲੀਕ ਹੋਣ ਕਾਰਨ ਇੱਕ ਪਰਿਵਾਰ ਅੱਗ ਦੀ ਲਪੇਟ ਵਿੱਚ ਆ ਗਿਆ। ਇਸ ਮਾਮਲੇ 'ਚ 2 ਤੋਂ 3 ਵਿਅਕਤੀ 60 ਫੀਸਦੀ ਝੁਲਸ ਚੁੱਕੇ ਦੱਸੇ ਜਾ ਰਹੇ ਹਨ। ਰਾਜਿੰਦਰਾ ਹਸਪਤਾਲ ਵਿੱਚ ਹਾਲਤ ਨਾਜ਼ੁਕ ਬਣੀ ਹੋਈ ਹੈ।ਹਾਦਸਾ ਸਵੇਰੇ ਤੜਕੇ ਵਾਪਰਿਆ।ਅੱਗ ਲੱਗਣ ਦੇ ਨਾਲ ਹੀ ਸਾਰੇ ਕਮਰੇ 'ਚੋਂ ਚੀਕਾਂ ਦੀ ਆਵਾਜ਼ ਆਉਣ ਲੱਗੀ। ਇਹ ਦੇਖ ਕੇ ਆਸਪਾਸ ਦੇ ਲੋਕ ਤੁਰੰਤ ਇਕੱਠੇ ਹੋ ਗਏ। ਲੋਕਾਂ ਨੇ ਜ਼ਖਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ। ਜ਼ਖਮੀਆਂ ਦੀ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਨ੍ਹਾਂ ਨੂੰ ਤੁਰੰਤ ਪਟਿਆਲਾ ਦੇ ਰਜਿੰਦਰਾ ਹਸਪਤਾਲ ਲਈ ਰੈਫਰ ਕਰ ਦਿੱਤਾ।
ਹਾਦਸੇ ਤੋਂ ਬਾਅਦ ਪੂਰੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਲੋਕਾਂ ਦਾ ਕਹਿਣਾ ਹੈ ਕਿ ਪਰਿਵਾਰ ਨੇ ਰਾਤ ਨੂੰ ਖਾਣਾ ਖਾਧਾ ਅਤੇ ਦੇਰ ਰਾਤ ਤੱਕ ਮੁਹੱਲੇ ਵਿੱਚ ਗੱਲਾਂ ਕਰਦੇ ਰਹੇ। ਦੇਰ ਰਾਤ ਪਰਿਵਾਰ ਵਾਲੇ ਕਮਰੇ ਵਿੱਚ ਸੌਣ ਲਈ ਚਲੇ ਗਏ ਪਰ ਉਹ ਸਿਲੰਡਰ ਦੀ ਸਵਿੱਚ ਆਫ ਕਰਨਾ ਭੁੱਲ ਗਏ। ਪਰਿਵਾਰ ਦੀ ਛੋਟੀ ਜਿਹੀ ਗਲਤੀ ਨੇ ਸਾਰਿਆਂ ਨੂੰ ਮੌਤ ਦੇ ਮੂੰਹ 'ਚ ਪਾ ਦਿੱਤਾ। ਕਮਰੇ ਵਿੱਚ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਕਾਰਨ ਇੱਕ ਵਾਰ ਤਾਂ ਇਲਾਕਾ ਵਾਸੀਆਂ ਨੂੰ ਲੱਗਾ ਕਿ ਸਿਲੰਡਰ ਫਟ ਗਿਆ ਹੈ ਪਰ ਕਿਸੇ ਤਰ੍ਹਾਂ ਲੋਕਾਂ ਨੇ ਪਾਣੀ ਦੀਆਂ ਬਾਲਟੀਆਂ ਪਾ ਕੇ ਤੁਰੰਤ ਜ਼ਖ਼ਮੀਆਂ ਨੂੰ ਬਾਹਰ ਕੱਢਿਆ।
।ਲੋਕਾਂ ਨੇ ਦਰਦ ਨਾਲ ਤੜਫਦੇ ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਵੀ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਅੱਗ ਕਮਰੇ 'ਚ ਗੈਸ ਭਰਨ ਕਾਰਨ ਲੱਗੀ। ਝੁਲਸੇ ਲੋਕਾਂ ਨੂੰ ਕੱਢਣ ਲਈ ਲੋਕਾਂ ਨੇ ਐਂਬੂਲੈਂਸ ਨੂੰ ਸੂਚਿਤ ਕੀਤਾ। ਜ਼ਖਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੇਖਦਿਆਂ ਪੱਟੀ ਕਰ ਕੇ ਰਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ। ਜ਼ਖਮੀਆਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਦੱਸਿਆ ਜਾ ਰਿਹਾ ਹੈ ਕਿ 2 ਤੋਂ 3 ਲੋਕ 60 ਫੀਸਦੀ ਝੁਲਸ ਗਏ ਹਨ।n413358002166045807830510cab2dfc0672df4f86f3a5ffe0b1363f24f5e40c858df9d601eebb65f7581d0.jpg

Sort:  

Plz like and follow me