ਪੰਜਾਬ ਦੇ ਬਿਲ ਮੁਆਫ

in #punjab2 years ago

ਪੰਜਾਬ ਸਰਕਾਰ ਨੇ ਘਰੇਲੂ ਖਪਤਕਾਰਾਂ ਦੇ 31 ਦਸੰਬਰ 2021 ਤੱਕ ਦੇ ਬਿਜਲੀ ਬਿੱਲ ਬਕਾਏ ਮੁਆਫ ਕਰ ਦਿੱਤੇ ਹਨ। ਪੰਜਾਬ ਸਰਕਾਰ ਨੇ ਇਸ ਦਾ ਐਲਾਨ ਪਹਿਲਾਂ ਹੀ ਕੀਤਾ ਸੀ। ਹੁਣ ਪਾਵਰਕੌਮ ਨੇ ਇਸ ਸਬੰਧੀ ਸਰਕੁਲਰ ਜਾਰੀ ਕਰਕੇ ਘਰੇਲੂ ਖਪਤਕਾਰਾਂ ਵੱਲ ਖੜ੍ਹੇ ਬਿਜਲੀ ਬਿੱਲਾਂ ਦੇ ਬਕਾਇਆਂ 'ਤੇ ਲੀਕ ਮਾਰ ਦਿੱਤੀ ਹੈ। ਇਸ ਨਾਲ ਲੱਖਾਂ ਖਪਤਕਾਰਾਂ ਨੂੰ ਲਾਭ ਮਿਲਿਆ ਹੈ।ਦੱਸ ਦਈਏ ਕਿ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਘਰੇਲੂ ਖਪਤਕਾਰਾਂ ਦੇ 31 ਦਸੰਬਰ 2021 ਤੱਕ ਦੇ ਬਿਜਲੀ ਬਿੱਲਾਂ ਦੇ ਸਾਰੇ ਬਕਾਏ ਮੁਆਫ ਕਰਨ ਦਾ ਫੈਸਲਾ ਲਿਆ ਗਿਆ ਸੀ ਜਿਸ ਨੂੰ ਹੁਣ ਅਮਲੀ ਰੂਪ ਦਿੱਤਾ ਗਿਆ ਹੈ। ਸਰਕੁਲਰ ਅਨੁਸਾਰ ਜਿਨ੍ਹਾਂ ਘਰੇਲੂ ਖਪਤਕਾਰਾਂ ਦੇ 31 ਦਸੰਬਰ 2021 ਤੱਕ ਦੇ ਬਿਜਲੀ ਬਿੱਲਾਂ ਦੇ ਬਕਾਏ ਦੀ ਰਕਮ ਦਾ ਭੁਗਤਾਨ 30 ਜੂਨ 2022 ਤੱਕ ਨਹੀਂ ਕੀਤਾ ਗਿਆ, ਉਹ ਮੁਆਫ ਕੀਤੇ ਗਏ ਹਨ।ਪਾਵਰਕੌਮ ਹੁਣ ਅਜਿਹੇ ਸਾਰੇ ਬਿਜਲੀ ਕੁਨੈਕਸ਼ਨਾਂ ਨੂੰ ਮੁੜ ਜੋੜੇਗੀ ਜਿਨ੍ਹਾਂ ਦੇ ਬਿੱਲ 31 ਦਸੰਬਰ 2021 ਤੱਕ ਭਰੇ ਨਹੀਂ ਗਏ ਸਨ। ਕੁਨੈਕਸ਼ਨ ਮੁੜ ਜੋੜਨ ਲਈ ਜੁਰਮਾਨੇ ਦੀ ਅਦਾਇਗੀ ਸਰਕਾਰ ਕਰੇਗੀ। ਦੱਸ ਦਈਏ ਕਿ ਪਹਿਲੀ ਜੁਲਾਈ ਤੋਂ ਪੰਜਾਬ ਸਰਕਾਰ ਨੇ 300 ਯੂਨਿਟਾਂ ਪ੍ਰਤੀ ਮਹੀਨਾ ਤੱਕ ਦੇ ਬਿਜਲੀ ਬਿੱਲ ਮੁਆਫੀ ਦਾ ਐਲਾਨ ਕੀਤਾ ਹੈ। ਇਸ ਲਈ ਕੁਝ ਸ਼ਰਤਾਂ ਤੈਅ ਕੀਤੀਆਂ ਪਰ ਸੂਬੇ ਦੇ ਵੱਡੀ ਗਿਣਤੀ ਖਪਤਕਾਰਾਂ ਨੂੰ ਇਸ ਦਾ ਲਾਭ ਮਿਲੇਗਾ।n41037572416595890382244e120e3aab61609bd8705c07f93ba8c0118caaa34871508d31c678156b93d873.jpg