ਸਿਮਰਜੀਤ ਸਿੰਘ ਮਾਨ ਨੇ ਚੁੰਕੀ ਸਹੁੰ

in #punjab2 years ago

23 ਸਾਲ ਬਾਅਦ ਸਾਂਸਦ ਬਣੇ ਸਿਮਰਨਜੀਤ ਸਿੰਘ ਮਾਨ: ਦੱਸ ਦਈਏ ਕਿ 77 ਸਾਲਾ ਸਿਮਰਨਜੀਤ ਸਿੰਘ ਮਾਨ 23 ਸਾਲ ਬਾਅਦ ਤੀਜੀ ਵਾਰ ਸੰਸਦ ਮੈਂਬਰ ਚੁਣੇ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫਾ ਦੇਣ ਤੋਂ ਬਾਅਦ ਸੰਗਰੂਰ ਸੀਟ ਖਾਲੀ ਹੋਈ ਸੀ ਤੇ ਹੁਣ ਸਿਮਰਨਜੀਤ ਸਿੰਘ ਮਾਨ ਜਿੱਤ ਦਰਜ ਕਰ ਸੰਗਰੂਰ ਦੇ ਨਵੇਂ ਸਾਂਸਦ ਬਣ ਗਏ ਹਨ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ 7ਵੀਂ ਵਾਰ ਸੰਗਰੂਰ ਲੋਕ ਸਭ ਹਲਕੇ ਦੇ ਚੋਣ ਲੜੇ ਹਨ ਤੇ ਜਿੱਤ ਗਏ ਹਨ।

ਜੇਲ੍ਹ ਤੋਂ ਲੜੀ ਸੀ ਚੋਣ: ਦੱਸ ਦਈਏ ਕਿ ਸਿਮਰਨਜੀਤ ਸਿੰਘ ਮਾਨ ਨੇ 1989 ਦੀਆਂ ਲੋਕ ਸਭਾ ਚੋਣਾਂ ਵਿੱਚ ਜੇਲ੍ਹ ਤੋਂ ਚੋਣ ਲੜੀ ਸੀ। ਸਿਮਰਨਜੀਤ ਸਿੰਘ ਮਾਨ ਪੰਜ ਸਾਲ ਭਾਗਲਪੁਰ ਜੇਲ੍ਹ ਵਿੱਚ ਨਜ਼ਰਬੰਦ ਰਹੇ ਜਿਹਨਾਂ ਨੇ ਸਾਲ 1989 ਦੀਆਂ ਲੋਕ ਸਭਾ ਚੋਣਾਂ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਦੇ ਕਾਂਗਰਸੀ ਪ੍ਰਧਾਨ ਅਜੀਤ ਸਿੰਘ ਮਾਨ ਖ਼ਿਲਾਫ਼ ਤਰਨਤਾਰਨ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਸੀ। ਇਸ ਮੌਕੇ ਮਾਨ ਨੇ 5,27,707 ਵੋਟਾਂ ਲੈ ਕੇ ਰਿਕਾਰਡ ਜਿੱਤ ਦਰਜ ਕੀਤੀ ਸੀ। ਸਿਮਰਨਜੀਤ ਸਿੰਘ ਮਾਨ ਨੂੰ ਤਰਨਤਾਰਨ ਤੋਂ ਲੋਕ ਸਭਾ ਮੈਂਬਰ ਬਣਨ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਸੀ।
ਹਰਿਮੰਦਰ ਸਾਹਿਬ 'ਤੇ ਹੋਏ ਹਮਲੇ ਤੋਂ ਬਾਅਦ ਦਿੱਤਾ ਅਸਤੀਫਾ: ਦੱਸ ਦਈਏ ਕਿ 18 ਜੂਨ 1984 ਵਿੱਚ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਸਿੱਖ ਵਿਰੋਧੀ ਦੰਗਿਆਂ ਤੇ ਸਾਕਾ ਨੀਲਾ ਤਾਰਾ ਦੌਰਾਨ ਅੰਮ੍ਰਿਤਸਰ ਵਿੱਚ ਸ੍ਰੀ ਹਰਿਮੰਦਰ ਸਾਹਿਬ 'ਤੇ ਹੋਏ ਹਮਲੇ ਦੇ ਵਿਰੋਧ ਵਿੱਚ ਸਿਮਰਨਜੀਤ ਸਿੰਘ ਮਾਨ ਨੇ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ ਮਾਨ ਖਿਲਾਫ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਦੀ ਸਾਜ਼ਿਸ਼ ਕਰਨ ਵਿੱਚ ਸ਼ਾਮਲ ਹੋਣ 'ਤੇ ਕਈ ਮਾਮਲੇ ਦਰਜ ਕੀਤੇ ਗਏ, ਜਿਹਨਾਂ ਵਿੱਚ ਦੇਸ਼ਧ੍ਰੋਹ ਦਾ ਮਾਮਲਾ ਵੀ ਦਰਜ ਸੀ।n405203914165812700953015144d101c4da7fd06d65d8910694b4a4c0ecd06a0c3cfeb701fd2406ad06971.jpg