ਪੰਜਾਬ ਚ ਇਕ ਹੋਰ ਨਵਾ ਵਾਇਰਸ 'ਮੰਕੀਪਾਕਸ' ਆਇਆ

in #punjab2 years ago

ਕੋਰੋਨਾ ਵਾਇਰਸ ਤੋਂ ਬਾਅਦ ਹੁਣ ਮੰਕੀਪਾਕਸ ਨੇ ਹਰ ਪਾਸੇ ਦਹਿਸ਼ਤ ਪਾਈ ਹੋਈ ਹੈ। ਪੰਜਾਬ 'ਚ ਵੀ ਮੰਕੀਪਾਕਸ ਨੇ ਦਸਤਕ ਦੇ ਦਿੱਤੀ ਹੈ। ਪੰਜਾਬ ਦੇ ਮੋਹਾਲੀ ਜ਼ਿਲ੍ਹੇ 'ਚ ਇਕ ਨਿੱਜੀ ਸਕੂਲ 'ਚ ਮੰਕੀਪਾਕਸ ਦਾ ਕੇਸ ਸਾਹਮਣੇ ਆਇਆ ਹੈ। ਇਸ ਤੋਂ ਬਾਅਦ ਇੱਥੇ ਪੜ੍ਹਦੇ ਬੱਚਿਆਂ ਦੇ ਮਾਪਿਆਂ 'ਚ ਦਹਿਸ਼ਤ ਫੈਲ ਗਈ ਹੈ।ਸਬੰਧੀ ਸਕੂਲ ਪ੍ਰਸ਼ਾਸਨ ਵੱਲੋਂ ਕੁੱਝ ਜਮਾਤਾਂ ਨੂੰ ਆਨਲਾਈਨ ਕਰ ਦਿੱਤਾ ਗਿਆ ਹੈ, ਜਦੋਂ ਕਿ ਬਾਕੀ ਜਮਾਤਾਂ ਦੇ ਵਿਦਿਆਰਥੀਆਂ ਨੂੰ ਪਹਿਲਾਂ ਵਾਂਗ ਹੀ ਸਕੂਲਾਂ 'ਚ ਬੁਲਾਇਆ ਜਾ ਰਿਹਾ ਹੈ।ਇਸ ਦੇ ਨਾਲ ਹੀ ਮਾਪਿਆਂ ਨੂੰ ਜ਼ੋਰ ਦੇ ਕੇ ਕਿਹਾ ਗਿਆ ਹੈ ਕਿ ਇਹ ਸੰਦੇਸ਼ ਕਿਸੇ ਵੀ ਸੋਸ਼ਲ ਮੀਡੀਆ 'ਤੇ ਨਾ ਪਹੁੰਚਾਇਆ ਜਾਵੇ। ਇਸ ਸਬੰਧੀ ਜਦੋਂ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ 'ਚ ਆਇਆ ਹੈ ਕਿ ਇਕ ਨਿੱਜੀ ਸਕੂਲ 'ਚ ਕੁੱਝ ਬੱਚਿਆਂ ਵਿਚ ਮੰਕੀਪਾਕਸ ਦੇ ਲੱਛਣ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ 4-5 ਬੱਚਿਆਂ ਦੇ ਸੈਂਪਲ ਲਏ ਗਏ ਸਨ, ਜਿਨ੍ਹਾਂ ਵਿਚੋਂ ਇਕ ਦਾ ਨਤੀਜਾ ਪਾਜ਼ੇਟਿਵ ਆਇਆ ਹੈ ਅਤੇ ਬਾਕੀਆਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਅਜਿਹਾ ਕੋਈ ਸੁਨੇਹਾ ਨਹੀਂ ਆਇਆ ਕਿ ਜੇਕਰ ਮੰਕੀਪਾਕਸ ਦਾ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਸਕੂਲ ਬੰਦ ਕਰ ਦਿੱਤੇ ਜਾਣ।n40648268016584708172164c4aae451c6dccf5c5394d14743d4faa04a7c94f1c9ddbcdfc74e147b5af43e8.jpg