ਨਸ਼ਾ ਕਰਨ ਵਾਲਿਆ ਵਿਰੁੱਧ ਪੰਜਾਬ ਪੁਲਿਸ ਕਰੇਗੀ ਸਖ਼ਤੀ

in #punjab2 years ago

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ ਵੱਲੋਂ ਪਿਛਲੇ ਹਫ਼ਤੇ ਸੂਬੇ ਭਰ ਵਿੱਚੋਂ ਫਾਰਮਾ ਓਪੀਔਡਜ਼ ਦੀਆਂ 7.93 ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ/ਕੈਪਸੂਲ/ਟੀਕੇ ਬਰਾਮਦ ਕੀਤੇ ਗਏ ਹਨ। 7.93 ਲੱਖ ਫਾਰਮਾ ਓਪੀਔਡਜ਼ ਵਿੱਚ 6.82 ਲੱਖ ਨਸ਼ੀਲੀਆਂ ਗੋਲੀਆਂ, 17169 ਨਸ਼ੀਲੇ ਟੀਕੇ, 85442 ਨਸ਼ੀਲੇ ਕੈਪਸੂਲ ਅਤੇ 8648 ਨਸ਼ੀਲੀ ਦਵਾਈ ਦੀਆਂ ਸ਼ੀਸ਼ੀਆਂ ਸ਼ਾਮਲ ਹਨ
ਇੰਸਪੈਕਟਰ ਜਨਰਲ ਆਫ਼ ਪੁਲਿਸ ਸੁਖਚੈਨ ਸਿੰਘ ਗਿੱਲ ਨੇ ਅੱਜ ਇੱਥੇ ਆਪਣੀ ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਜਾਣਕਾਰੀ ਦਿੱਤੀ ਕਿ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਜ਼ਿਲ੍ਹੇ ਵਿੱਚ ਇੱਕ ਗੈਰ-ਕਾਨੂੰਨੀ ਸਟੋਰੇਜ ਗੋਦਾਮ ਵਿੱਚ ਛਾਪੇਮਾਰੀ ਦੌਰਾਨ ਫਾਰਮਾ ਓਪੀਔਡਜ਼ ਦੀਆਂ 7 ਲੱਖ ਤੋਂ ਵੱਧ ਗੋਲੀਆਂ/ਕੈਪਸੂਲ/ਟੀਕੇ ਜ਼ਬਤ ਕਰਕੇ ਫਾਰਮਾਸਿਊਟੀਕਲ ਡਰੱਗ ਕਾਰਟਲ ਦਾ ਪਰਦਾਫਾਸ਼ ਕਰਦਿਆਂ ਵੱਡੀ ਬਰਾਮਦਗੀ ਕੀਤੀ ਹੈ।ਨਸ਼ਿਆਂ ਬਾਰੇ ਹਫ਼ਤਾਵਾਰੀ ਅਪਡੇਟ ਦਿੰਦਿਆਂ ਆਈਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਪਿਛਲੇ ਇੱਕ ਹਫ਼ਤੇ ਦੌਰਾਨ ਸੂਬੇ ਭਰ ਵਿੱਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐਨਡੀਪੀਐਸ) ਐਕਟ ਅਧੀਨ 389 ਐਫਆਈਆਰਜ਼, ਜਿਨ੍ਹਾਂ ਵਿੱਚ 40 ਵਪਾਰਕ ਨਸ਼ਾ ਤਸਕਰੀ ਨਾਲ ਸਬੰਧਤ ਹਨ, ਦਰਜ ਕਰਕੇ 508 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਪੁਲਿਸ ਨੇ ਪਿਛਲੇ ਹਫ਼ਤੇ ਐਨਡੀਪੀਐਸ ਕੇਸਾਂ ਵਿੱਚ ਲੋੜੀਂਦੇ 31 ਭਗੌੜਿਆਂ ਅਤੇ ਦੋਸ਼ੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਪੁਲਿਸ ਨੇ ਵੱਡੀ ਮਾਤਰਾ ਵਿੱਚ ਫਾਰਮਾ ਓਪੀਔਡਜ਼ ਬਰਾਮਦ ਕਰਨ ਤੋਂ ਇਲਾਵਾ, ਸੂਬੇ ਭਰ ਦੇ ਸੰਵੇਦਨਸ਼ੀਲ ਰਸਤਿਆਂ 'ਤੇ ਨਾਕੇ ਲਗਾ ਕੇ ਅਤੇ ਨਸ਼ਾ ਪ੍ਰਭਾਵਿਤ ਇਲਾਕਿਆਂ 'ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ 8.37 ਕਿਲੋ ਹੈਰੋਇਨ, 32.28 ਕਿਲੋ ਅਫੀਮ, 53.2 ਕਿਲੋ ਗਾਂਜਾ ਅਤੇ 140 ਕੁਇੰਟਲ ਭੁੱਕੀ ਬਰਾਮਦ ਕਰਨ ਤੋਂ ਇਲਾਵਾ 11.73 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।n4074432781658750171347b3f7ba1c1ba9e1d1e7409b203aa3ce50c8ed809adefc548844593a4cf9cfff92.jpg