'ਨਸ਼ੇ ਨਾਲ 5 ਮਹੀਨਿਆਂ 'ਚ ਹੋਈਆਂ 172 ਮੌਤਾਂ ਪਰ ਕੇਜਰੀਵਾਲ ਤੇ ਮਾਨ ਸਿਆਸੀ ਭਾਸ਼ਣਾਂ 'ਚ ਰੁਝੇ ਰਹੇ'

in #punjab2 years ago

ਪੰਜਾਬ ਵਿੱਚ ਨਸ਼ਿਆਂ ਨਾਲ ਹੋ ਰਹੀਆਂ ਮੌਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਪੰਜਾਬ ਦੀ ਆਪ ਸਰਕਾਰ ਨੇ ਨਸ਼ਿਆਂ ਖਿਲਾਫ ਮੁਹਿੰਮ ਚਲਾਈ ਹੋਈ ਹੈ ਅਤੇ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਦਾ ਦਾਅਵਾ ਕਰ ਰਹੀ ਹੈ। ਦਿੱਲੀ ਬੀਜੇਪੀ ਦੇ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਬੀਤੇ ਦਿਨ ਨਸ਼ੇ ਨਾਲ ਦੋ ਸਕੇ ਭਰਾਵਾਂ ਦੀ ਹੋਈ ਮੌਤ ਉਤੇ ਮਾਨ ਸਰਕਾਰ ਨੂੰ ਘੇਰਿਆ ਹੈ।
ਮਨਜਿੰਦਰ ਸਿੰਘ ਸਿਰਸਾ ਨੇ ਟਵਿਟ ਕੀਤਾ ਹੈ ਕਿ ਪੰਜਾਬ ਵਿੱਚ ਪਿਛਲੇ 5 ਮਹੀਨਿਆਂ ਵਿੱਚ ਨਸ਼ਿਆਂ ਕਾਰਨ 172+ ਨੌਜਵਾਨ ਜਾਨਾਂ ਗੁਆ ਚੁੱਕੇ ਹਨ ਪਰ ਕੇਜਰੀਵਾਲ- ਭਗਵੰਤ ਮਾਨ ਦੀ ਜੋੜੀ ਗੁਜਰਾਤ ਅਤੇ ਹਿਮਾਚਲ ਵਿੱਚ ਸਿਆਸੀ ਭਾਸ਼ਣਾਂ ਵਿੱਚ ਰੁੱਝੀ ਹੋਈ ਹੈ ਜਦੋਂ ਕਿ ਪੰਜਾਬ ਵਿੱਚ ਪਿਛਲੇ 5 ਮਹੀਨਿਆਂ ਵਿੱਚ ਨਸ਼ਿਆਂ ਕਾਰਨ 172+ ਨੌਜਵਾਨ ਜਾਨਾਂ ਗੁਆ ਚੁੱਕੇ ਹਨ।