CBI ਦੀ FIR ‘ਚ ਡਿਪਟੀ ਸੀਐਮ ਸਿਸੋਦੀਆ ਦੋਸ਼ੀ ਨੰਬਰ 1, ਕੁੱਲ 16 ਲੋਕਾਂ ਦੇ ਨਾਮ

in #punjab2 years ago

ਨਵੀਂ ਦਿੱਲੀ- ਡਿਪਟੀ ਸੀਐਮ ਮਨੀਸ਼ ਸਿਸੋਦੀਆ ਦੀ ਰਿਹਾਇਸ਼ 'ਤੇ ਛਾਪੇਮਾਰੀ ਤੋਂ ਬਾਅਦ ਹੁਣ ਸੀਬੀਆਈ ਵੱਲੋਂ ਦਰਜ ਐਫਆਈਆਰ ਦੀ ਵੀ ਜਾਣਕਾਰੀ ਸਾਹਮਣੇ ਆਈ ਹੈ। ਇਸ ਐਫਆਈਆਰ ਵਿੱਚ ਦੋਸ਼ੀ ਡਿਪਟੀ ਸੀਐਮ ਸਿਸੋਦੀਆ ਨੂੰ ਪਹਿਲੇ ਨੰਬਰ 'ਤੇ ਬਣਾਇਆ ਗਿਆ ਹੈ। ਇਸ ਤੋਂ ਬਾਅਦ ਆਈਏਐਸ ਆਰਵ ਗੋਪੀ ਕ੍ਰਿਸ਼ਨਾ ਨੂੰ ਮੁਲਜ਼ਮ ਬਣਾਇਆ ਗਿਆ ਹੈ। ਐਫਆਈਆਰ ਵਿੱਚ ਕੁੱਲ 16 ਲੋਕਾਂ ਦੇ ਨਾਲ ਇੱਕ ਕੰਪਨੀ ਨੂੰ ਵੀ ਮੁਲਜ਼ਮ ਬਣਾਇਆ ਗਿਆ ਹੈ।
ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈਏਐਸ) ਅਧਿਕਾਰੀ ਆਰਵ ਗੋਪੀ ਕ੍ਰਿਸ਼ਨਾ ਦੇ ਟਿਕਾਣਿਆਂ ਤੋਂ ਇਲਾਵਾ 25 ਥਾਵਾਂ 'ਤੇ ਛਾਪੇਮਾਰੀ ਕੀਤੀ ਗਈ ਸੀ। ਅਧਿਕਾਰੀਆਂ ਨੇ ਦੱਸਿਆ ਕਿ ਸੀਬੀਆਈ ਨੇ ਪਿਛਲੇ ਸਾਲ ਨਵੰਬਰ ਵਿੱਚ ਲਿਆਂਦੀ ਗਈ ਦਿੱਲੀ ਆਬਕਾਰੀ ਨੀਤੀ ਨੂੰ ਬਣਾਉਣ ਅਤੇ ਲਾਗੂ ਕਰਨ ਵਿੱਚ ਕਥਿਤ ਬੇਨਿਯਮੀਆਂ ਦੇ ਸਬੰਧ ਵਿੱਚ ਐਫਆਈਆਰ ਦਰਜ ਕੀਤੀ ਹੈ।