ਭਗਵੰਤ ਮਾਨ ਤੁਹਾਡੇ 'ਤੇ ਮਾਣ ਹੈ, ਤੇਰੀ ਕਾਰਵਾਈ ਨੇ ਮੇਰੀਆਂ ਅੱਖਾਂ ਵਿਚ ਹੰਝੂ ਲਿਆ ਦਿੱਤੇ: ਕੇਜਰੀਵਾਲ

in #punjab2 years ago

20220524_172949.jpgਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਮੰਤਰੀ ਵਿਜੇ ਸਿੰਗਲਾ (Health Minister Vijay Singla) ਨੂੰ ਕੈਬਨਿਟ ਤੋਂ ਬਾਹਰ ਕਰ ਦਿੱਤਾ ਹੈ। ਨਾਲ ਹੀ ਪੁਲਿਸ ਨੂੰ ਮੰਤਰੀ ਖਿਲਾਫ ਮਾਮਲਾ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ।ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਂ ਇਕ ਪੈਸੇ ਦਾ ਵੀ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕਰਾਂਗਾ। ਜੋ ਇਹ ਕੰਮ ਕਰ ਰਹੇ ਹਨ, ਉਹ ਬਾਜ਼ ਆ ਜਾਣ। ਉਨ੍ਹਾਂ ਕਿਹਾ ਕਿ ਮੈਂ ਕੈਬਨਿਟ ਮੰਤਰੀ ਨੂੰ ਤੁਰਤ ਅਹੁਦੇ ਤੋਂ ਬਾਹਰ ਕਰ ਰਿਹਾ ਹਾਂ।ਉਧਰ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਮਸਲੇ ਬਾਰੇ ਭਗਵੰਤ ਮਾਨ ਦੀ ਤਾਰੀਫ਼ ਕੀਤੀ ਹੈ। ਉਨ੍ਹਾਂ ਕਿਹਾ, “ਭਗਵੰਤ ਮਾਨ ਤੁਹਾਡੇ ਉਤੇ ਮਾਣ ਹੈ। ਤੁਹਾਡੀ ਕਾਰਵਾਈ ਨੇ ਮੇਰੀਆਂ ਅੱਖਾਂ ਵਿੱਚ ਹੰਝੂ ਲਿਆ ਦਿੱਤੇ ਹਨ।” “ਪੂਰਾ ਦੇਸ਼ ਆਮ ਆਦਮੀ ਪਾਰਟੀ ਉੱਤੇ ਮਾਣ ਕਰਦਾ ਹੈ।”