ਇਹ ਕੋਈ ਤਰੀਕਾ ਨਹੀਂ ਹੈ ਕਿ ਕਿਸੇ ਨੂੰ ਵੀ ਇਸ ਤਰ੍ਹਾਂ ਇਕਦਮ ਬਰਖਾਸਤ ਕਰ ਦਿਓ: ਗਰੇਵਾਲ

in #punjab2 years ago

20220524_171352.jpgਭਾਜਪਾ ਦੇ ਸੀਨੀਅਰ ਆਗੂ ਹਰਜੀਤ ਗਰੇਵਾਲ ਨੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖਾਸਤ ਕਰਨ 'ਤੇ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ (ਭਗਵੰਤ ਮਾਨ) ਸਰਕਾਰ ਚਲਾਉਣ ਦਾ ਕੋਈ ਤਜਰਬਾ ਨਹੀਂ ਹੈ, ਜੇਕਰ ਕੋਈ ਭ੍ਰਿਸ਼ਟਾਚਾਰ ਵਿਚ ਸ਼ਾਮਲ ਸੀ ਤਾਂ ਉਸ ਨੂੰ ਪਹਿਲਾਂ ਬੁਲਾ ਕੇ ਪੁੱਛਣਾ ਚਾਹੀਦਾ ਸੀ, ਗੱਲ ਕਰਨੀ ਚਾਹੀਦੀ ਸੀ ਅਤੇ ਜਵਾਬ ਦੇਣ ਲਈ ਸਮਾਂ ਦੇਣਾ ਚਾਹੀਦਾ ਸੀ।
ਇਹ ਕੋਈ ਤਰੀਕਾ ਨਹੀਂ ਹੈ ਕਿ ਕਿਸੇ ਨੂੰ ਵੀ ਇਕਦਮ ਚੁੱਕ ਕੇ ਬਰਖਾਸਤ ਕਰ ਦਿੱਤਾ ਜਾਵੇ। ਆਮ ਆਦਮੀ ਪਾਰਟੀ ਨੇ ਚਾਹੇ ਕੋਈ ਮੰਤਰੀ ਹੋਵੇ ਜਾਂ ਕੋਈ ਵੀ ਵਰਕਰ, ਉਸ ਨੂੰ ਬੰਧੂਆ ਮਜ਼ਦੂਰ ਮੰਨ ਲਿਆ ਹੈ, ਤਾਜ਼ਾ ਕਾਰਵਾਈ ਤੋਂ ਵੀ ਇਹੀ ਜਾਪ ਰਿਹਾ ਹੈ।ਜੇਕਰ ਕੋਈ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਸੀ ਤਾਂ ਉਸ ਲਈ ਮੁੱਖ ਮੰਤਰੀ ਵੀ ਜ਼ਿੰਮੇਵਾਰ ਹੈ। ਮੁੱਖ ਮੰਤਰੀ ਨੂੰ ਵੀ ਆਪਣੀ ਜ਼ਿੰਮੇਵਾਰੀ ਖੁਦ ਤੈਅ ਕਰਨੀ ਚਾਹੀਦੀ ਹੈ ਕਿਉਂਕਿ ਉਹ ਆਪਣੀ ਕੈਬਨਿਟ ਦਾ ਹਿੱਸਾ ਹਨ।ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਮੰਤਰੀ ਵਿਜੇ ਸਿੰਗਲਾ (Health Minister Vijay Singla) ਨੂੰ ਕੈਬਨਿਟ ਤੋਂ ਬਾਹਰ ਕਰ ਦਿੱਤਾ ਹੈ। ਨਾਲ ਹੀ ਪੁਲਿਸ ਨੂੰ ਮੰਤਰੀ ਖਿਲਾਫ ਮਾਮਲਾ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ।