ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਹਵਾਲਾਤੀਆਂ ਅਤੇ ਕੈਦੀਆਂ ਲਈ 'ਗਲਵਕੜੀ' ਪ੍ਰੋਗਰਾਮ ਦੀ ਸ਼ੁਰੂਆਤ

in #punjab2 years ago

ਚੰਡੀਗੜ੍ਹ: ਜੇਲ੍ਹ ਵਿਭਾਗ ਪੰਜਾਬ ਅੱਜ ਸਜ਼ਾ ਯਾਫਤਾ ਕੈਦੀਆਂ ਅਤੇ ਸੁਣਵਾਈ ਅਧੀਨ ਕੈਦੀ ਲਈ ਗਲਵੱਕੜੀ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ। ਜੇਲ੍ਹ ਵਿਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਦੀ ਮਾਨਸਿਕ-ਸਮਾਜਿਕ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਇਕ ਵੱਡੀ ਪੁਲਾਂਘ ਪੁੱਟਦਿਆਂ, ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ 'ਗਲਵਾਕੜੀ' ਪ੍ਰੋਗਰਾਮ ਦੀ ਸ਼ੁਰੂਆਤ ਲੁਧਿਆਣਾ ਜੇਲ੍ਹ ਵਿਖੇ ਕੀਤੀ ਗਈ। ਜਿਸ ਵਿਚ ਉਹ ਸਾਲ ਦੀ ਤਿਮਾਹੀ ਦੌਰਾਨ, ਜੇਲ੍ਹ ਕੰਪਲੈਕਸ ਅੰਦਰ ਸਥਾਪਤ ਵਿਸ਼ੇਸ਼ ਕਮਰੇ ਵਿੱਚ ਆਪਣੇ ਪਰਿਵਾਰਕ ਜੀਆਂ ਨੂੰ ਇਕ ਘੰਟੇ ਲਈ ਵਿਅਕਤੀਗਤ ਤੌਰ 'ਤੇ ਮਿਲ ਸਕਦੇ ਹਨ।

ਇਸ ਸਕੀਮ ਦਾ ਲਾਭ ਸਿਰਫ਼ ਉਨ੍ਹਾਂ ਕੈਦੀ/ਰਿਮਾਂਡ ਕੈਂਦੀ ਨੂੰ ਮਿਲੇਗਾ ਜਿਨ੍ਹਾਂ ਦਾ ਵਰਤਾਉ ਸਬੰਧੀ ਰਿਕਾਰਡ ਚੰਗਾ ਹੋਵੇਗਾ ਅਤੇ ਜੇਲ੍ਹ ਮੈਨੂਅਲ ਦੀ ਪਾਲਣਾ ਵੀ ਇੰਨ ਬਿੰਨ ਕਰਦੇ ਹੋਣ। ਇਸ ਸਕੀਮ ਤਹਿਤ ਕੈਦੀ / ਹਵਾਲਾਤੀਆਂ ਆਪਣੇ ਪਰਿਵਾਰ ਦੇ ਮੈਂਬਰ ਨਾਲ ਭੋਜਨ ਦਾ ਆਨੰਦ ਲੈ ਸਕਣਗੇ।