ਸਿੱਧੂ ਮੂਸੇਵਾਲਾ ਕਤਲ ਕੇਸ : ਸ਼ਾਰਪ ਸ਼ੂਟਰਾਂ ਨੂੰ ਜੇਲ ‘ਚ ਮਿਲ ਰਿਹੈ VIP ਟਰੀਟਮੈਂਟ! ਹੋਇਆ ਖੁਲਾਸਾ

in #punjab2 years ago

ਚੰਡੀਗੜ੍ਹ: ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਸ਼ਾਰਪ ਸ਼ੂਟਰ ਨੂੰ ਜੇਲ੍ਹ ਵਿੱਚ ਵੀਆਈਪੀ ਟ੍ਰੀਟਮੈਂਟ ਮਿਲ ਰਿਹਾ ਹੈ। ਅਜਿਹਾ ਇਸ ਲਈ ਕਿਹਾ ਜਾ ਰਿਹਾ ਹੈ ਕਿਉਂਕਿ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਵੀ ਸ਼ਾਰਪ ਸ਼ੂਟਰ ਪ੍ਰਿਅਵਤ ਫੌਜੀ, ਕਸ਼ਿਸ਼ ਅਤੇ ਦੀਪਕ ਮੋਬਾਈਲ ਰਾਹੀਂ ਬਾਹਰੀ ਦੁਨੀਆ ਨਾਲ ਜੁੜੇ ਹੋਏ ਹਨ। ਪੰਜਾਬ ਦੇ ਤਰਨਤਾਰਨ ਦੀ ਕੇਂਦਰੀ ਜੇਲ੍ਹ ਗੋਵਿੰਦਵਾਲ ਸਾਹਿਬ ਵਿਖੇ ਸ਼ੁੱਕਰਵਾਰ ਸਵੇਰੇ ਅਚਨਚੇਤ ਚੈਕਿੰਗ ਦੌਰਾਨ ਤਿੰਨਾਂ ਕੋਲੋਂ ਮੋਬਾਈਲ ਫ਼ੋਨ ਅਤੇ ਦੋ ਸਿਮ ਕਾਰਡ ਵੀ ਬਰਾਮਦ ਕੀਤੇ ਗਏ।

ਪੁਲਿਸ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਗਿਆ ਹੈ ਕਿ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਜੇਲ੍ਹ ਵਿੱਚ ਬੰਦ ਤਿੰਨ ਸ਼ਾਰਪ ਸ਼ੂਟਰਾਂ ਪ੍ਰਿਆਵਤ ਫੌਜੀ, ਕਸ਼ਿਸ਼ ਅਤੇ ਦੀਪਕ ਟੀਨੂੰ ਕੋਲੋਂ ਦੋ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਪੁਲਿਸ ਸੂਤਰਾਂ ਅਨੁਸਾਰ ਇਨ੍ਹਾਂ ਕੋਲੋਂ ਇੱਕ ਰੈੱਡਮੀ ਅਤੇ ਇੱਕ ਸੈਮਸੰਗ ਮੋਬਾਈਲ ਬਰਾਮਦ ਹੋਇਆ ਹੈ, ਜਿਸ ਵਿੱਚ ਜੀਓ ਅਤੇ ਏਅਰਟੈੱਲ ਦੇ ਨੰਬਰ ਲੱਗੇ ਹੋਏ ਸਨ। ਅੱਜ ਸਵੇਰੇ ਅਚਨਚੇਤ ਚੈਕਿੰਗ ਦੌਰਾਨ ਇਹ ਮਾਮਲਾ ਸਾਹਮਣੇ ਆਇਆ। ਇਹ ਤਿੰਨੋਂ ਮੁਲਜ਼ਮ ਇੱਕੋ ਜੇਲ੍ਹ ਵਿੱਚ ਬੰਦ ਹਨ।

download (3).jpg