ਉੱਤਰ ਪ੍ਰਦੇਸ਼ ਵਿੱਚ ਵਾਪਰੇ ਸੜਕ ਹਾਦਸੇ ਦੌਰਾਨ 4 ਵਿਅਕਤੀਆਂ ਦੀ ਮੌਤ

in #punjab2 years ago

ਬਾਰਾਬੰਕੀ, 25 ਮਈ up.jpg) ਬਾਰਾਬੰਕੀ ਜ਼ਿਲ੍ਹੇ ਦੇ ਸਫ਼ਦਰਗੰਜ ਇਲਾਕੇ ਵਿੱਚ ਪਲਹਰੀ ਚੌਰਾਹੇ ਨੇੜੇ ਸਵੇਰੇ ਅਯੁੱਧਿਆ ਤੋਂ ਲਖਨਊ ਜਾ ਰਹੀ ਇਕ ਕਾਰ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ 4 ਵਿਅਕਤੀਆਂ ਦੀ ਮੌਤ ਹੋ ਗਈ। ਵਧੀਕ ਪੁਲੀਸ ਸੁਪਰਡੈਂਟ ਮਨੋਜ ਪਾਂਡੇ ਦੇ ਅਨੁਸਾਰ, ਸਫ਼ਦਰਗੰਜ ਥਾਣਾ ਖੇਤਰ ਪਲਹਰੀ ਚੌਰਾਹੇ ਨੇੜੇ ਸਵੇਰੇ ਕਰੀਬ 8 ਵਜੇ ਅਯੁੱਧਿਆ ਤੋਂ ਲਖਨਊ ਜਾ ਰਹੀ ਇਕ ਕਾਰ ਅਚਾਨਕ ਬੇਕਾਬੂ ਹੋ ਗਈ ਅਤੇ ਸਾਹਮਣੇ ਤੋਂ ਆ ਰਹੇ ਇੱਕ ਕੰਟੇਨਰ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ।

ਉਨ੍ਹਾਂ ਦੱਸਿਆ ਕਿ ਘਟਨਾ ਤੋਂ ਬਾਅਦ ਪੁਲੀਸ ਅਤੇ ਸਥਾਨਕ ਪਿੰਡ ਵਾਸੀਆਂ ਨੇ ਰਾਹਤ ਅਤੇ ਬਚਾਅ ਕੰਮ ਸ਼ੁਰੂ ਕੀਤਾ। ਹਾਦਸੇ ਵਿੱਚ ਕਾਰ ਸਵਾਰ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਹੈ।

ਸਾਰੇ ਮ੍ਰਿਤਕ ਲਖਨਊ ਦੇ ਠਾਕੁਰਗੰਜ ਇਲਾਕੇ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਪਿੰਡ ਵਾਸੀਆਂ ਨੇ ਦੱਸਿਆ ਕਿ ਸੜਕ ਤੇ ਇਕ ਮਵੇਸ਼ੀ ਦੇ ਆਉਣ ਕਾਰਨ ਕਾਰ ਬੇਕਾਬੂ ਹੋ ਕੇ ਕੰਟੇਨਰ ਨਾਲ ਟਕਰਾ ਗਈ, ਜਿਸ ਨਾਲ ਹਾਦਸਾ ਵਾਪਰਿਆ। ਪੁਲੀਸ ਨੇ ਲਾਸ਼ਾਂ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ।