ਸਕੂਲ 'ਚ ਕੁੱਟਮਾਰ ਕਾਰਨ ਦਲਿਤ ਵਿਦਿਆਰਥੀ ਦੀ ਮੌਤ

in #punjab2 years ago

ਜਲੌਰ ਜ਼ਿਲੇ ਦੇ ਸੈਲਾ ਥਾਣਾ ਖੇਤਰ 'ਚ ਅਧਿਆਪਕ ਦੀ ਕੁੱਟਮਾਰ ਕਾਰਨ ਦਲਿਤ ਵਿਦਿਆਰਥੀ ਦੀ ਮੌਤ ਨੂੰ ਲੈ ਕੇ ਰਾਜਸਥਾਨ (Rajasthan News) 'ਚ ਸਿਆਸਤ ਗਰਮਾ ਗਈ ਹੈ। ਪੂਰੇ ਜਲੌਰ ਜ਼ਿਲ੍ਹੇ ਵਿੱਚ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ ਤਾਂ ਜੋ ਮਾਹੌਲ ਖ਼ਰਾਬ ਨਾ ਹੋਵੇ। ਰਾਜਸਥਾਨ ਸਰਕਾਰ (Rajasthan Government gave 5 lakh to dead student family) ਨੇ ਮ੍ਰਿਤਕ ਬੱਚੇ ਦੇ ਵਾਰਸਾਂ ਨੂੰ 5 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਦੋਸ਼ੀ ਅਧਿਆਪਕ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮਾਸੂਮ ਦੀ ਲਾਸ਼ ਅਜੇ ਉਸ ਦੇ ਪਿੰਡ ਨਹੀਂ ਪਹੁੰਚੀ। ਜਲੌਰ ਪੁਲਿਸ ਪ੍ਰਸ਼ਾਸਨ ਸਥਿਤੀ ਨੂੰ ਕਾਬੂ ਵਿਚ ਰੱਖਣ ਲਈ ਪੂਰੀ ਤਰ੍ਹਾਂ ਅਲਰਟ ਮੋਡ 'ਤੇ ਆ ਗਿਆ ਹੈ। ਕੁਲੈਕਟਰ ਅਤੇ ਐਸਪੀ ਸਮੇਤ ਉੱਚ ਅਧਿਕਾਰੀਆਂ ਨੇ ਪਿੰਡ ਦੇ ਨੇੜੇ ਸਥਿਤ ਪੁਲੀਸ ਚੌਕੀ ਵਿੱਚ ਡੇਰੇ ਲਾਏ ਹੋਏ ਹਨ। ਬੱਚੇ ਦੇ ਪਿੰਡ ਅਤੇ ਸੈਲਾ ਵਿੱਚ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ।ਸੀਐਮ ਅਸ਼ੋਕ ਗਹਿਲੋਤ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ। ਸੀਐਮ ਗਹਿਲੋਤ ਨੇ ਟਵੀਟ ਕਰਕੇ ਕਿਹਾ ਕਿ ਜਲੌਰ ਦੇ ਸਯਾਲਾ ਥਾਣਾ ਖੇਤਰ ਦੇ ਇੱਕ ਨਿੱਜੀ ਸਕੂਲ ਵਿੱਚ ਅਧਿਆਪਕ ਵੱਲੋਂ ਕੁੱਟਮਾਰ ਕਾਰਨ ਇੱਕ ਵਿਦਿਆਰਥੀ ਦੀ ਮੌਤ ਦੁਖਦ ਹੈ। ਦੋਸ਼ੀ ਅਧਿਆਪਕ ਦੇ ਖਿਲਾਫ ਕਤਲ ਅਤੇ SC/ST ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਗਿਆ ਹੈ। ਕੇਸ ਦੀ ਜਲਦੀ ਜਾਂਚ ਅਤੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਜ਼ਾ ਦਿਵਾਉਣ ਲਈ ਕੇਸ ਅਫਸਰ ਸਕੀਮ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੀੜਤ ਪਰਿਵਾਰ ਨੂੰ ਜਲਦ ਤੋਂ ਜਲਦ ਇਨਸਾਫ਼ ਦਿਵਾਇਆ ਜਾਵੇਗਾ। ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਮ੍ਰਿਤਕਾਂ ਦੇ ਵਾਰਸਾਂ ਨੂੰ 5 ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ।breaking-news-blog.jpg