ਹੁਣ ਦੇਸ਼ ਭਰ ਦੇ ਹਾਈਵੇਜ਼ ਤੋਂ ਹਟਣਗੇ ਸਾਰੇ ਟੋਲ ਪਲਾਜ਼ਾ

in #punjab2 years ago

ਆਉਣ ਵਾਲੇ ਸਮੇਂ ਵਿੱਚ ਦੇਸ਼ ਵਿੱਚ ਕੋਈ ਵੀ ਟੋਲ ਪਲਾਜ਼ਾ ਨਹੀਂ ਲੱਗੇਗਾ। ਸਰਕਾਰ ਇਸ ਯੋਜਨਾ ਨੂੰ ਅਮਲ 'ਚ ਲਿਆਉਣ ਦੀ ਤਿਆਰੀ 'ਚ ਹੈ। ਕੈਮਰਿਆਂ ਰਾਹੀਂ ਆਟੋਮੈਟਿਕ ਟੋਲ ਭੁਗਤਾਨ ਦੀ ਯੋਜਨਾ 'ਤੇ ਸਰਕਾਰ ਕਦਮ ਅੱਗੇ ਵਧਾ ਰਹੀ ਹੈ।
ਟ੍ਰੈਫਿਕ ਜਾਮ ਤੋਂ ਛੁਟਕਾਰਾ
ਕੇਂਦਰੀ ਮੰਤਰੀ ਨਿਤਿਨ ਗਡਕਰੀ ਮੁਤਾਬਕ ਇਹ ਪਾਇਲਟ ਆਧਾਰ 'ਤੇ ਸ਼ੁਰੂ ਹੋ ਗਿਆ ਹੈ ਅਤੇ ਇਸ ਨਾਲ ਜੁੜੇ ਕਾਨੂੰਨੀ ਬਦਲਾਅ 'ਤੇ ਵੀ ਕੰਮ ਕੀਤਾ ਜਾ ਰਿਹਾ ਹੈ। ਸਰਕਾਰ ਮੁਤਾਬਕ ਇਸ ਕਦਮ ਨਾਲ ਟੋਲ ਪੇਮੈਂਟ ਦਾ ਕੰਮ ਤੇਜ਼ੀ ਨਾਲ ਪੂਰਾ ਹੋਵੇਗਾ ਅਤੇ ਟ੍ਰੈਫਿਕ ਜਾਮ ਤੋਂ ਵੀ ਛੁਟਕਾਰਾ ਮਿਲੇਗਾ। ਇਸ ਦੇ ਨਾਲ ਹੀ ਟੋਲ ਸਬੰਧੀ ਪਾਰਦਰਸ਼ਤਾ ਵੀ ਬਣਾਈ ਰੱਖੀ ਜਾਵੇਗੀ। ਇਕ ਸਰਕਾਰੀ ਰਿਪੋਰਟ ਮੁਤਾਬਕ ਫਾਸਟੈਗ ਕਾਰਨ ਟੋਲ ਪਲਾਜ਼ਾ ਦੇ ਆਲੇ-ਦੁਆਲੇ ਦੀ ਆਵਾਜਾਈ 'ਚ ਸੁਧਾਰ ਹੋਇਆ ਹੈ ਪਰ ਟੋਲ ਗੇਟ 'ਤੇ ਆਵਾਜਾਈ ਦਾ ਦਬਾਅ ਬਣਿਆ ਹੋਇਆ ਹੈ।
ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਇੰਡੀਅਨ ਐਕਸਪ੍ਰੈਸ ਨਾਲ ਗੱਲਬਾਤ ਵਿੱਚ ਕਿਹਾ ਕਿ ਸਾਲ 2019 ਵਿੱਚ ਸਰਕਾਰ ਨੇ ਕੰਪਨੀ ਵੱਲੋਂ ਨੰਬਰ ਪਲੇਟਾਂ ਨੂੰ ਫਿੱਟ ਕਰਨ ਬਾਰੇ ਇੱਕ ਨਿਯਮ ਜਾਰੀ ਕੀਤਾ ਸੀ। ਇਸ ਕਾਰਨ ਪਿਛਲੇ 4 ਸਾਲਾਂ ਦੌਰਾਨ ਆਈਆਂ ਸਾਰੀਆਂ ਗੱਡੀਆਂ ’ਤੇ ਕੰਪਨੀ ਵੱਲੋਂ ਨੰਬਰ ਪਲੇਟਾਂ ਲਗਾਈਆਂ ਗਈਆਂ ਹਨ। ਹੁਣ ਸਰਕਾਰ ਨੇ ਟੋਲ ਪਲਾਜ਼ਿਆਂ ਨੂੰ ਹਟਾਉਣ ਅਤੇ ਉਨ੍ਹਾਂ ਦੀ ਥਾਂ 'ਤੇ ਵਿਸ਼ੇਸ਼ ਕੈਮਰੇ ਲਗਾਉਣ ਦੀ ਯੋਜਨਾ ਬਣਾਈ ਹੈ, ਜੋ ਇਨ੍ਹਾਂ ਨੰਬਰ ਪਲੇਟਾਂ ਦੀ ਜਾਣਕਾਰੀ ਲੈਂਦੇ ਹਨ ਅਤੇ ਇਨ੍ਹਾਂ ਵਾਹਨਾਂ ਨਾਲ ਜੁੜੇ ਬੈਂਕ ਖਾਤਿਆਂ ਤੋਂ ਚਾਰਜ ਕੱਟਦੇ ਹਨ। ਇਸ ਸਬੰਧੀ ਇੱਕ ਪਾਇਲਟ ਪ੍ਰੋਜੈਕਟ ਚੱਲ ਰਿਹਾ ਹੈ ਅਤੇ ਜਲਦੀ ਹੀ ਇਸ ਨੂੰ ਦੇਸ਼ ਭਰ ਵਿੱਚ ਲਾਗੂ ਕੀਤਾ ਜਾ ਸਕਦਾ ਹੈ।