ਪੰਜਾਬ ਦਾ ਫਿਰ ਬਦਲੇਗਾ ਡੀਜੇਪੀ ! ਵੀਕੇ ਭਵਰਾ ਦੀ ਛੁੱਟੀ ਹੋਈ ਮਨਜ਼ੂਰ , ਇਹਨਾਂ ਨਾਵਾਂ ਦੀ ਚਰਚਾ

in #punjab2 years ago

Punjab News: ਪੰਜਾਬ ਨੂੰ ਜਲਦ ਨਵਾਂ DGP ਮਿਲ ਸਕਦਾ ਹੈ । VK ਭਵਰਾ ਦੀ ਛੁੱਟੀ ਮਨਜ਼ੂਰ ਹੋ ਗਈ ਹੈ ਜਿਸ ਤੋਂ ਬਾਅਦ ਹੁਣ ਉਹ 5 ਜੁਲਾਈ ਤੋਂ ਛੁੱਟੀ 'ਚ ਚਲੇ ਜਾਣਗੇ। ਪੰਜਾਬ ਦੀ 'ਆਪ' ਸਰਕਾਰ ਡੀਜੀਪੀ ਵੀਕੇ ਭਾਵਰਾ ਤੋਂ ਨਾਖੁਸ਼ ਹੈ। ਜਿਸ ਦਾ ਵੱਡਾ ਕਾਰਨ ਸੂਬੇ ਵਿੱਚ ਪੈਦਾ ਹੋਈ ਕਾਨੂੰਨ ਵਿਵਸਥਾ ਦੀ ਸਥਿਤੀ ਹੈ। ਪਹਿਲਾਂ ਪੰਜਾਬ ਪੁਲਿਸ ਦੇ ਮੋਹਾਲੀ ਸਥਿਤ ਇੰਟੈਲੀਜੈਂਸ ਵਿੰਗ ਹੈੱਡਕੁਆਰਟਰ 'ਤੇ ਰਾਕੇਟ ਹਮਲਾ ਹੋਇਆ ਸੀ। ਪੁਲਿਸ ਅਜੇ ਤੱਕ ਰਾਕੇਟ ਸੁੱਟਣ ਵਾਲਿਆਂ ਨੂੰ ਫੜਨ ਵਿੱਚ ਕਾਮਯਾਬ ਨਹੀਂ ਹੋ ਸਕੀ ਹੈ। ਫਿਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ। ਇਸ ਵਿੱਚ ਪੰਜਾਬ ਪੁਲਿਸ ਦੀ ਖੁਫੀਆ ਨਾਕਾਮੀ ਸੀ। ਕਤਲ ਤੋਂ ਇੱਕ ਦਿਨ ਪਹਿਲਾਂ ਮੂਸੇਵਾਲਾ ਦੀ ਸੁਰੱਖਿਆ ਘਟਾ ਦਿੱਤੀ ਗਈ ਸੀ। ਸੂਬੇ ਵਿੱਚ ਵਾਪਰ ਰਹੀਆਂ ਘਟਨਾਵਾਂ ਨੂੰ ਰੋਕਣ ਵਿੱਚ ਪੁਲੀਸ ਵੀ ਨਾਕਾਮ ਸਾਬਤ ਹੋਈ ਹੈ।86CC4453-13BC-4FDF-89A6-191FBC1EEE9D.webp