Petrol Diesel Prices: ਕੱਚੇ ਤੇਲ ਦੀਆਂ ਕੀਮਤਾਂ ਦੌਰਾਨ ਪੈਟਰੋਲ-ਡੀਜ਼ਲ ਹੋਇਆ ਸਸਤਾ, ਵੇਖੋ ਕਿਨ੍ਹਾਂ ਸ਼ਹਿਰਾਂ 'ਚ ਘਟੀਆਂ ਕੀਮਤਾਂ

in #punjab2 years ago

ਨਵੀਂ ਦਿੱਲੀ: Petrol Diesel Prices: ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਦਰਮਿਆਨ ਸਰਕਾਰੀ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਮੰਗਲਵਾਰ ਸਵੇਰੇ ਜਾਰੀ ਕੀਤੇ ਗਏ ਰੇਟ 'ਚ ਦੇਸ਼ ਦੇ ਕਈ ਸ਼ਹਿਰਾਂ 'ਚ ਤੇਲ ਦੀਆਂ ਕੀਮਤਾਂ 'ਚ ਬਦਲਾਅ ਹੋਇਆ ਹੈ। ਅੱਜ ਵੀ ਸਰਕਾਰੀ ਤੇਲ ਕੰਪਨੀਆਂ ਨੇ ਦੇਸ਼ ਦੇ ਚਾਰੇ ਮਹਾਨਗਰਾਂ ਜਿਵੇਂ ਦਿੱਲੀ, ਮੁੰਬਈ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਪਰ ਯੂਪੀ ਅਤੇ ਬਿਹਾਰ ਵਿੱਚ ਇਸ ਦੀਆਂ ਕੀਮਤਾਂ ਵਿੱਚ ਬਦਲਾਅ ਕੀਤਾ ਗਿਆ ਹੈ।

ਯੂਪੀ ਦੇ ਗੌਤਮ ਬੁੱਧ ਨਗਰ (ਨੋਇਡਾ-ਗ੍ਰੇਟਰ ਨੋਇਡਾ) ਜ਼ਿਲ੍ਹੇ ਵਿੱਚ ਪੈਟਰੋਲ 11 ਪੈਸੇ ਸਸਤਾ ਹੋ ਕੇ 96.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 11 ਪੈਸੇ ਸਸਤਾ ਹੋ ਕੇ 89.82 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਗਾਜ਼ੀਆਬਾਦ 'ਚ ਪੈਟਰੋਲ ਦੀ ਕੀਮਤ 32 ਪੈਸੇ ਘਟ ਕੇ 96.26 ਰੁਪਏ ਅਤੇ ਡੀਜ਼ਲ 30 ਪੈਸੇ ਘੱਟ ਕੇ 89.45 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਪਟਨਾ ਵਿੱਚ ਵੀ ਪੈਟਰੋਲ ਦੀ ਕੀਮਤ 35 ਪੈਸੇ ਘਟ ਕੇ 107.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 32 ਪੈਸੇ ਘਟ ਕੇ 94.04 ਰੁਪਏ ਪ੍ਰਤੀ ਲੀਟਰ ਹੋ ਗਈ ਹੈ।ਕੱਚੇ ਤੇਲ ਦੀ ਗੱਲ ਕਰੀਏ ਤਾਂ ਪਿਛਲੇ 24 ਘੰਟਿਆਂ ਦੌਰਾਨ ਇਸ ਦੀਆਂ ਕੀਮਤਾਂ 'ਚ ਕਾਫੀ ਬਦਲਾਅ ਆਇਆ ਹੈ। ਪਿਛਲੇ 24 ਘੰਟਿਆਂ 'ਚ ਬ੍ਰੈਂਟ ਕਰੂਡ ਦੀ ਕੀਮਤ ਲਗਭਗ ਦੋ ਡਾਲਰ ਵਧ ਕੇ 93.96 ਡਾਲਰ ਪ੍ਰਤੀ ਬੈਰਲ ਹੋ ਗਈ ਹੈ, ਜਦਕਿ ਡਬਲਯੂ.ਟੀ.ਆਈ. ਦੀ ਦਰ ਵੀ ਦੋ ਡਾਲਰ ਵਧ ਕੇ 87.73 ਡਾਲਰ ਪ੍ਰਤੀ ਬੈਰਲ ਹੋ ਗਈ ਹੈ।download (4).jpg