ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ ਹੁਣ ਨਹੀਂ ਹੋਵੇਗੀ ਅਣ-ਅਧਿਕਾਰਤ ਕਲੋਨੀਆਂ ਦੀ ਰਜਿਸਟਰੀ।

in #punjab2 years ago

ਪੰਜਾਬ ਸਰਕਾਰ ਨੇ ਅਣਧਿਕਾਰਤ ਕਾਲੋਨੀਆਂ ਅਤੇ ਪਲਾਟਾਂ ਦੀ ਰਜਿਸਟਰੀ ਉਪਰ ਮੁਕੰਮਲ ਰੋਕ ਲਗਾ ਦਿੱਤੀ ਗਈ ਹੈ। ਪੰਜਾਬ ਸਰਕਾਰ ਦਾ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਵਿਭਾਗ (ਸਟੈਂਪ ਅਤੇ ਰਜਿਸਟ੍ਰੇਸ਼ਨ ਸ਼ਾਖਾ) ਵੱਲੋਂ ਪੰਜਾਬ ਰਾਜ ਦੇ ਸਾਰੇ ਰਜਿਸਟਰਾਰ, ਪੰਜਾਬ ਰਾਜ ਵਿੱਚ ਸਾਰੇ ਸਬ ਰਜਿਸਟਰਾਰ/ਜੁਆਇੰਟ ਸਬ ਰਜਿਸਟਰਾਰ ਅਤੇ ਪੰਜਾਬ ਰਾਜ ਦੇ ਸਾਰੇ ਡਵੀਜ਼ਨਲ ਕਮਿਸ਼ਨਰ ਨੂੰ ਲਿਖੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਕਿਸੇ ਵੀ ਗੈਰ-ਕਾਨੂੰਨੀ/ਅਣਅਧਿਕਾਰਤ ਕਾਲੋਨੀਆਂ ਵਿੱਚ ਪਲਾਟਾਂ ਦੀ ਰਜਿਸਟਰੀ ਨਾ ਕਰਨ ਦੀ ਹਦਾਇਤ ਦਿੱਤੀ ਗਈ ਹੈ।
ਇਸ ਸਬੰਧੀ ਹਦਾਇਤ ਦਿੱਤੀ ਗਈ ਹੈ ਕਿ ਰਜਿਸਟ੍ਰੇਸ਼ਨ (ਪੰਜਾਬ ਸੋਧ) ਐਕਟ, 2020 ਨੋਟੀਫਿਕੇਸ਼ਨ ਨੰਬਰ 25 -ਲੇਗ / 2020, ਮਿਤੀ 10.12.2020 ਕਹਿੰਦਾ ਹੈ: '19 -ਏ ( 1) (ਸੀ) ਸਾਰੇ ਸਬ ਰਜਿਸਟਰਾਰ/ਜੁਆਇੰਟ ਸਬ ਰਜਿਸਟਰਾਰ ਪਾਪਰਾ, 1995 ਦੀ ਧਾਰਾ 20 (3) ਨੂੰ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਪਾਬੰਦ ਹਨ। ਇਸ ਤੋਂ ਇਲਾਵਾ ਕੋਈ ਵੀ ਇਸ ਐਕਟ ਅਨੁਸਾਰ ਜਿਸ ਕਾਲੋਨੀ ਨੂੰ ਯੋਗ ਅਥਾਰਟੀ ਵੱਲੋਂ ਲਾਇਸੈਂਸ ਹਾਸਲ ਨਹੀਂ ਉਸ ਦੀ ਰਜਿਸਟਰੀ ਨਹੀਂ ਕੀਤੀ ਜਾ ਸਕਦੀ ਹੈ। ਮਾਲ ਅਫਸਰਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉਪਰੋਕਤ ਕਾਨੂੰਨੀ ਪ੍ਰਬੰਧਾਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਸੇ ਵੀ ਅਣਅਧਿਕਾਰਤ ਕਲੋਨੀ ਵਿੱਚ ਮਾਲਕੀ ਦੇ ਤਬਾਦਲੇ ਦੇ ਕਿਸੇ ਵੀ ਸਾਧਨ ਦੀ ਰਜਿਸਟ੍ਰੇਸ਼ਨ ਨਹੀਂ ਕੀਤੀ ਜਾਵੇਗੀ।
ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿੱਚ ਕੱਟੀਆਂ ਜਾ ਰਹੀਆਂ ਨਾਜਾਇਜ਼ ਕਾਲੋਨੀਆਂ ਉਪਰ ਸ਼ਿਕੰਜਾ ਕੱਸਣ ਲਈ ਵੱਡੀ ਕਾਰਵਾਈ ਕੀਤੀ ਹੈ। ਪੰਜਾਬ ਸਰਕਾਰ ਨੇ ਅਜਿਹੀ ਅਣਧਿਕਾਰਤ ਕਾਲੋਨੀਆਂ ਅਤੇ ਪਲਾਟਾਂ ਦੀ ਰਜਿਸਟਰੀ ਕਰਵਾਉਣ ਉਤੇ ਰੋਕ ਲਗਾ ਦਿੱਤੀ ਗਈ ਹੈ। ਇਸ ਸਬੰਧੀ ਬਕਾਇਦਾ ਇਕ ਲਿਖਤੀ ਹੁਕਮ ਜਾਰੀ ਕੀਤਾ ਗਿਆ ਹੈ। ਪੰਜਾਬ ਸਰਕਾਰ ਦੇ ਮਾਲ, ਮੁੜ ਵਸੇਬਾ ਅਤੇ ਆਫ ਪ੍ਰਬੰਧਨ ਵੱਲੋਂ ਸਾਰੇ ਰਜਿਸਟਰਾਰ ਨੂੰ ਇਸ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।