ਭਗਵੰਤ ਮਾਨ ਨਾਲ ਮੁਲਾਕਾਤ ਕਰਨਗੇ ਕੈਪਟਨ ਅਮਰਿੰਦਰ ਸਿੰਘ ਅਤੇ ਪਰਨੀਤ ਕੌਰ।

in #punjab2 years ago

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੀ ਪਤਨੀ ਪ੍ਰਨੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨਗੇ।

ਕੈਪਟਨ ਅਮਰਿੰਦਰ ਸਿੰਘ ਜਿੱਥੇ ਇਸ ਮੁਲਾਕਾਤ ਵਿਚ ਪਟਿਆਲਾ ਨਾਲ ਜੁੜੇ ਮਸਲਿਆਂ ਬਾਰੇ ਚਰਚਾ ਕਰਨਗੇ, ਉਥੇ ਪਿਛਲੀ ਕਾਂਗਰਸ ਸਰਕਾਰ ਵਿਚ ਭ੍ਰਿਸ਼ਟਾਚਾਰ ਵਿਚ ਲਿਪਤ ਸਾਬਕਾ ਮੰਤਰੀਆਂ ਤੇ ਵਿਧਾਇਕਾਂ ਦੇ ਨਾਮ ਵੀ ਦੱਸੇ ਜਾਣਗੇ। ਪਤਾ ਲੱਗਾ ਹੈ ਕਿ ਕੈਪਟਨ ਸਰਕਾਰ 'ਚ ਭ੍ਰਿਸ਼ਟਾਚਾਰ ਕਰਨ ਵਾਲੇ 6 ਮੰਤਰੀਆਂ ਦੇ ਨਾਂ ਦੱਸੇ ਜਾਣਗੇ। ਜਾਂਚ ਲਈ ਕੁਝ ਫਾਈਲਾਂ ਸੌਂਪਣ ਦੀ ਵੀ ਗੱਲ ਚੱਲ ਰਹੀ ਹੈ।