ਹਕੂਮਤਾਂ ਤੋਂ ਇਨਸਾਫ਼ ਦੀ ਆਸ ਨਹੀਂ ਰਹੀ: ਬਲਕੌਰ ਸਿੰਘ

in #punjab2 years ago

2022_10$largeimg_2007515732.jpgਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਕਿਹਾ ਕਿ ਉਹ ਪਿਛਲੇ ਕੁਝ ਹਫ਼ਤਿਆਂ ਤੋਂ ਖ਼ਰਾਬ ਸਿਹਤ ਕਾਰਨ ਗ਼ੈਰਹਾਜ਼ਰ ਸਨ ਅਤੇ ਹੁਣ ਮੁੜ ਸੰਘਰਸ਼ ਵਿੱਚ ਜੁਟ ਗਏ ਹਨ। ਉਹ ਅੱਜ ਪਿੰਡ ਮੂਸਾ ਵਿੱਚ ਪਹੁੰਚੇ ਮਰਹੂਮ ਗਾਇਕ ਦੇ ਪ੍ਰਸ਼ੰਸਕਾਂ ਨੂੰ ਸੰਬੋਧਨ ਕਰ ਰਹੇ ਸਨ।ਉਨ੍ਹਾਂ ਰੋਸ ਜਤਾਉਂਦਿਆਂ ਕਿਹਾ ਕਿ ਇੱਕ-ਦੋ ਕਲਾਕਾਰਾਂ ਨੂੰ ਛੱਡ ਕੇ ਬਾਕੀ ਸਾਰੀ ਪੰਜਾਬੀ ਇੰਡਸਟਰੀ ਇਸ ਮਸਲੇ ’ਤੇ ਚੁੱਪ ਹੈ ਤੇ ਸਿੱਧੂ ਦੇ ਹੱਕ ’ਚ ਆਵਾਜ਼ ਚੁੱਕਣ ਵਾਲੀਆਂ ਦੋਵੇਂ ਕਲਾਕਾਰ ਕੁੜੀਆਂ ਹਨ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੀ ਮੌਤ ਲਈ ਪੰਜਾਬ ਸਰਕਾਰ ਹੀ ਨਹੀਂ, ਸਗੋਂ ਕੇਂਦਰ ਸਰਕਾਰ ਵੀ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਨਿਆਂਪਾਲਿਕਾ ਪ੍ਰਤੀ ਵੀ ਗੁੱਸਾ ਹੈ ਕਿਉਂਕਿ ਨਿਆਂਪਾਲਿਕਾ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਜੱਗੂ ਦੇ ਮਨੁੱਖੀ ਅਧਿਕਾਰਾਂ ਦੀ ਗੱਲ ਕਰ ਰਹੀ ਹੈ, ਪਰ ਉਨ੍ਹਾਂ ਦੇ ਪੁੱਤਰ ਦੇ ਮਨੁੱਖੀ ਅਧਿਕਾਰਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਇਸ ਲਈ ਉਨ੍ਹਾਂ ਨੂੰ ਹਕੂਮਤਾਂ ਤੋਂ ਇਨਸਾਫ ਦੀ ਆਸ ਨਹੀਂ ਰਹੀ। ਉਨ੍ਹਾਂ ਕਿਹਾ ਕਿ ਬਰਖ਼ਾਸਤ ਕੀਤੇ ਸੀਆਈਏ ਦੇ ਇੰਚਾਰਜ ਪ੍ਰਿਤਪਾਲ ਸਿੰਘ ਤੋਂ ਉਨ੍ਹਾਂ ਨੂੰ ਬਹੁਤ ਆਸ ਸੀ, ਪਰ ਹੁਣ ਉਨ੍ਹਾਂ ਦੀਆਂ ਸਾਰੀਆਂ ਉਮੀਦਾਂ ਟੁੱਟ ਗਈਆਂ ਹਨ। ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਕਿਹਾ ਕਿ ਸਰਕਾਰ ਨੇ 20 ਦਿਨਾਂ ਦਾ ਸਮਾਂ ਮੰਗਿਆ ਸੀ, ਪਰ 5 ਮਹੀਨਿਆਂ ਮਗਰੋਂ ਵੀ ਉਹ ਇਨਸਾਫ਼ ਦੀ ਉਡੀਕ ਕਰ ਰਹੇ ਹਨ।

Sort:  

सभी खबरों को लाइक कर दिया गया है।

आप की खबरों को लाइक कर चुके हैं