ਸ੍ਰੀ ਮੁਕਤਸਰ ਸਾਹਿਬ- ਸੇਵਾ ਮੁਕਤ ਕਰਮਚਾਰੀ ਅਤੇ ਫੈਮਿਲੀ ਪੈਨਸ਼ਨਰ ਵਰਗ ਵਿੱਚ ਭਾਰੀ ਰੋਸ

in #punjab2 years ago

ਸ੍ਰੀ ਮੁਕਤਸਰ ਸਾਹਿਬ- ਸਥਾਨਕ ਕੋਟਕਪੂਰਾ ਰੋਡ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਇਕਾਈ ਵੱਲੋਂ ਮੀਟਿੰਗ ਆਯੋਜਿਤ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਹਰਦੇਵ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਸੇਵਾ ਮੁਕਤ ਕਰਮਚਾਰੀ ਅਤੇ ਫੈਮਿਲੀ ਪੈਨਸ਼ਨਰ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ। ਇਸ ਤੋਂ ਇਲਾਵਾ ਐਸੋਸੀਏਸ਼ਨ ਦੇ ਸਰਪ੍ਰਸਤ ਦੌਲਤ ਰਾਮ ਸਿੰਘ, ਵਾਈਸ ਚੇਅਰਮੈਨ ਬਸੰਤ ਸਿੰਘ ਰਾਜੂ, ਮੇਜਰ ਸਿੰਘ ਚੌਂਤਰਾ ਆਦਿ ਪ੍ਰਧਾਨਗੀ ਮੰਡਲ ਵਿੱਚ ਸ਼ਾਮਲ ਸਨ।ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਾ ਕੇ ਰੱਖੀਆਂ ਗਈਆਂ ਜਾਇਜ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਸਰਕਾਰ ਦੀ ਪੁਰਜੋਰ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸਮੂਹ ਬੁਲਾਰਿਆਂ ਨੇ ਕਿਹਾ ਕਿ ਮੌਜੂਦਾ ਸਰਕਾਰ ਵੀ ਪਿਛਲੀਆਂ ਸਰਕਾਰਾਂ ਵਾਂਗ ਹੀ ਪੈਨਸ਼ਨਰਾਂ ਨੂੰ ਉਨ੍ਹਾਂ ਹੱਕੀ ਮੰਗਾਂ ਤੋਂ ਵਾਂਝਾ ਕਰ ਰਹੀ ਹੈ ਜਿਸਦਾ ਖਾਮਿਆਜਾ ਭਵਿੱਖ ਵਿੱਚ ਹੋਣ ਵਾਲੀਆਂ ਚੋਣਾਂ ਵਿੱਚ ਭੁਗਤਣਾ ਪਵੇਗਾ। ਮੁਖ ਰੂਪ ਵਿੱਚ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਪ੍ਰਧਾਨ ਹਰਦੇਵ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਪੈਨਸ਼ਨਰ ਆਪਣੀ ਹੱਕਾਂ ਲਈ ਸੰਘਰਸ਼ ਕਰਨ ਵਾਸਤੇ ਤਿਆਰ ਬਰ ਤਿਆਰ ਹਨ ਅਤੇ ਇਸ ਲਈ ਸਟੇਟ ਬਾਡੀ ਦੇ ਹੁਕਮਾਂ ਦੀ ਉਡੀਕ ਕੀਤੀ ਜਾ ਰਹੀ ਹੈ। ਪ੍ਰਧਾਨ ਨੇ ਅੱਗੇ ਕਿਹਾ ਕਿ ਏਕੇ ਅਤੇ ਸੰਘਰਸ਼ ਦੀ ਤਾਕਤ ਬਿਨ੍ਹਾਂ ਅਸੀਂ ਆਪਣੀਆਂ ਹੱਕੀ ਮੰਗਾਂ ਨਹੀਂ ਮਨਵਾ ਸਕਾਂਗੇ।ChYr1cJZCH5KfwUWcj7hZ8k2ZpeLvXDrqTWt2VqK3YSrNwmPAA3NUeCqdd4bqxFcURktBz6iDCaKUeuoNEZcwY4omcD9LhkEU8RKh7VZXD95L7xJNwgKkJ9wocRZWiSFEKMdRukvjPAKkiUfJFGiRwjT4v5EW359TuvXpue9p9nZnLgprjnTumWupAHPQi.jpeg