ਆਪ ਸਰਕਾਰ ਦੀ ਮਾਈਨਿੰਗ ਇੰਟਰ ਸਟੇਟ ਨੀਤੀ ਨਾਲ ਆਮ ਲੋਕ ਪਰੇਸ਼ਾਨ,

in #punjab2 years ago

ਦੇਸ਼ ਦੀ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਗੁਰਦਾਸਪੁਰ ਅਤੇ ਪਠਾਨਕੋਟ ’ਚ ਮਾਈਨਿੰਗ ’ਤੇ ਰੋਕ ਲਾ ਦਿੱਤੀ ਹੈ, ਜਿਸ ਕਾਰਨ ਲੋਕਾਂ ਨੂੰ ਰੇਤ-ਬੱਜਰੀ ਲੈਣ ’ਚ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਹਾਲਾਂਕਿ ਸਰਕਾਰ ਅਤੇ ਮਾਈਨਿੰਗ ਠੇਕੇਦਾਰਾਂ ਵਿਚਾਲੇ ਪਿਛਲੇ ਕਰੀਬ ਇਕ ਮਹੀਨੇ ਤੋਂ ਪਹਿਲਾਂ ਚੱਲ ਰਹੇ ਵਿਵਾਦ ਕਾਰਨ ਕ੍ਰੈਸ਼ਰ ਇੰਡਸਟਰੀ ਕਾਫੀ ਸਮੇਂ ਤੋਂ ਬੰਦ ਪਈ ਸੀ, ਜਿਸ ਕਾਰਨ ਇੰਡਸਟਰੀ ਨਾਲ ਜੁੜੇ ਕਈ ਕਾਰੋਬਾਰਾਂ ਦੇ ਨਾਲ-ਨਾਲ ਟਰਾਂਸਪੋਰਟਰਾਂ ’ਤੇ ਆਰਥਿਕ ਸੰਕਟ ਦਾ ਪਹਾੜ ਟੁੱਟ ਚੁੱਕਾ ਹੈ।

ਪਿਛਲੇ ਕਈ ਦਿਨਾਂ ਤੋਂ ਹੜਤਾਲ ਕਰ ਰਹੇ ਟਰਾਂਸਪੋਰਟਰਾਂ ਦਾ ਹੱਲ ਕਰਨ ਦੀ ਬਜਾਏ ਸਰਕਾਰ ਨੇ ਕੁਝ ਦਿਨ ਪਹਿਲਾਂ ਦੂਜੇ ਸੂਬਿਆਂ ਤੋਂ ਰੇਤ-ਬੱਜਰੀ ਦੀ ਸਪਲਾਈ ’ਤੇ 7 ਰੁਪਏ ਪ੍ਰਤੀ ਫੁੱਟ ਦੇ ਹਿਸਾਬ ਨਾਲ ਟੈਕਸ ਲਾਇਆ ਹੈ।