ਹਫ਼ਤੇ ਵਿਚ 6.90 ਕਿਲੋ ਹੈਰੋਇਨ, 14.41 ਕਿਲੋ ਅਫੀਮ, 5 ਕਿਲੋ ਗਾਂਜਾ ਤੇ ਡਰੱਗ ਮਨੀ ਸਣੇ 357 ਤਸਕਰ ਕਾਬੂ

in #punjab2 years ago

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਜੰਗ ਦੌਰਾਨ, ਪੰਜਾਬ ਪੁਲਿਸ ਨੇ ਪਿਛਲੇ ਇੱਕ ਹਫ਼ਤੇ ਵਿੱਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐੱਨ.ਡੀ.ਪੀ.ਐੱਸ.) ਐਕਟ ਤਹਿਤ 35 ਵਪਾਰਕ ਮਾਮਲਿਆਂ ਸਮੇਤ 269 ਐੱਫ.ਆਈ.ਆਰ. ਦਰਜ ਕਰਕੇ 357 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਹੈ।

ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਅੱਜ ਇੱਥੇ ਆਪਣੀ ਹਫ਼ਤਾਵਾਰੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸੂਬੇ ਭਰ ਦੇ ਸੰਵੇਦਨਸ਼ੀਲ ਰਸਤਿਆਂ 'ਤੇ ਨਾਕੇ ਲਗਾਉਣ ਦੇ ਨਾਲ-ਨਾਲ ਨਸ਼ਾ ਪ੍ਰਭਾਵਿਤ ਇਲਾਕਿਆਂ 'ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ ਪੁਲਿਸ ਨੇ ਇੱਕ ਹਫ਼ਤੇ ਵਿੱਚ 6.90 ਕਿਲੋ ਹੈਰੋਇਨ, 14.41 ਕਿਲੋ ਅਫੀਮ, 5 ਕਿਲੋ ਗਾਂਜਾ, 6.44 ਕੁਇੰਟਲ ਭੁੱਕੀ, ਫਾਰਮਾ ਓਪੀਓਡਜ਼ ਦੀਆਂ 2.10 ਲੱਖ ਗੋਲੀਆਂ/ਕੈਪਸੂਲ/ਟੀਕੇ/ ਸ਼ੀਸ਼ੀਆਂ ਤੋਂ ਇਲਾਵਾ 4.81 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।