ਖੇਡ ਮੰਤਰੀ ਨੇ ਰਾਸ਼ਟਰਮੰਡਲ ਦੇ ਜੇਤੂਆਂ ਨੂੰ ਦਿੱਤੀ ਵਧਾਈ, 18ਖਿਡਾਰੀਆਂ ਨੂੰ ਮਿਲੇਗੀ ਨਕਦ ਇਨਾਮ ਰਾਸ਼ੀ

in #punjab2 years ago

Screenshot_20220809-184436~2.pngਚੰਡੀਗੜ੍ਹ, 9 ਅਗਸਤ: ਮੁੱਖ ਮੰਤਰੀ ਦੀ ਅਗਵਾਈ ਵਿੱਚ ਸੂਬਾ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਦਾ ਮਾਹੌਲ ਪੈਦਾ ਕਰਨ ਲਈ ਨਿਰੰਤਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਖੇਡ ਮੰਤਰੀ ਮੀਤ ਹੇਅਰ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਬਿਹਤਰ ਪ੍ਰਦਰਸ਼ਨ ਕਰਨ ਵਾਲੇ ਭਾਰਤੀ ਖੇਡ ਦਲ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਪੰਜਾਬ ਦੇ ਤਮਗਾ ਜੇਤੂ 18 ਖਿਡਾਰੀਆਂ ਲਈ ਨਗਦ ਇਨਾਮ ਦਾ ਵੀ ਐਲਾਨ ਕੀਤਾ ਗਿਆ ਹੈ।
ਪੰਜਾਬ ਦੇ 18 ਖਿਡਾਰੀਆਂ ਨੇ 3 ਚਾਂਦੀ ਤੇ 4 ਕਾਂਸੀ ਦੇ ਤਮਗੇ ਜਿੱਤੇ। ਚਾਂਦੀ ਦਾ ਤਮਗਾ ਜੇਤੂ ਨੂੰ 50 ਲੱਖ ਰੁਪਏ ਤੇ ਕਾਂਸੀ ਦਾ ਤਮਗਾ ਜੇਤੂ ਨੂੰ 40 ਲੱਖ ਰੁਪਏ ਮਿਲਣਗੇ।

ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿੱਚ ਚਾਂਦੀ ਦਾ ਤਮਗਾ ਜਿੱਤਣ ਵਾਲੀ ਪੁਰਸ਼ ਹਾਕੀ ਟੀਮ ਵਿੱਚ ਪੰਜਾਬ ਦੇ 11 ਖਿਡਾਰੀ ਕਪਤਾਨ ਮਨਪ੍ਰੀਤ ਸਿੰਘ, ਹਰਮਨਪ੍ਰੀਤ ਸਿੰਘ, ਮਨਦੀਪ ਸਿੰਘ, ਅਕਾਸ਼ਦੀਪ ਸਿੰਘ, ਗੁਰਜੰਟ ਸਿੰਘ, ਵਰੁਣ ਕੁਮਾਰ, ਸ਼ਮਸ਼ੇਰ ਸਿੰਘ, ਹਾਰਦਿਕ ਸਿੰਘ, ਕ੍ਰਿਸ਼ਨ ਪਾਠਕ, ਜਰਮਨਪ੍ਰੀਤ ਸਿੰਘ ਤੇ ਮਨਦੀਪ ਸਿੰਘ ਸ਼ਾਮਲ ਸਨ। ਚਾਂਦੀ ਦਾ ਤਮਗਾ ਜਿੱਤਣ ਵਾਲੀ ਮਹਿਲਾ ਕ੍ਰਿਕਟ ਟੀਮ ਵਿੱਚ ਕਪਤਾਨ ਹਰਮਨਪ੍ਰੀਤ ਕੌਰ ਤੇ ਤਾਨੀਆ ਭਾਟੀਆ ਪੰਜਾਬ ਤੋਂ ਸਨ। ਮਹਿਲਾ ਹਾਕੀ ਵਿੱਚ ਗੁਰਜੀਤ ਕੌਰ ਨੇ ਕਾਂਸੀ ਦਾ ਤਮਗਾ ਜਿੱਤਿਆ ਹੈ। ਵੇਟਲਿਫਟਿੰਗ ਵਿੱਚ ਪੰਜਾਬ ਦੇ ਵਿਕਾਸ ਠਾਕੁਰ ਨੇ ਚਾਂਦੀ ਅਤੇ ਹਰਜਿੰਦਰ ਕੌਰ, ਲਵਪ੍ਰੀਤ ਸਿੰਘ ਤੇ ਗੁਰਦੀਪ ਸਿੰਘ ਨੇ ਕਾਂਸੀ ਦੇ ਤਮਗੇ ਜਿੱਤੇ।