ਅਗਲੇ 5 ਦਿਨਾਂ 'ਚ ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਦੀ ਭਵਿੱਖਬਾਣੀ

in #punjab2 years ago

ਭਾਰਤ ਵਿੱਚ ਦੱਖਣ-ਪੱਛਮੀ ਮਾਨਸੂਨ (Monsoon in India) ਆਪਣੀ ਆਮ ਸ਼ੁਰੂਆਤ ਦੀ ਮਿਤੀ ਤੋਂ ਘੱਟੋ-ਘੱਟ 4 ਦਿਨ ਪਹਿਲਾਂ ਪੱਛਮੀ ਬੰਗਾਲ ਵਿੱਚ ਪਹੁੰਚ ਗਿਆ ਹੈ ਅਤੇ ਰਾਜ ਦੇ ਉਪ-ਹਿਮਾਲੀਅਨ ਜ਼ਿਲ੍ਹਿਆਂ ਦੇ ਕੁਝ ਹਿੱਸਿਆਂ ਉਤੇ ਛਾ ਗਿਆ ਹੈ। ਮੌਸਮ ਵਿਭਾਗ ਨੇ ਇਹ ਜਾਣਕਾਰੀ ਦਿੱਤੀ ਹੈ
ਵਿਭਾਗ ਨੇ ਕਿਹਾ ਕਿ ਉੱਤਰੀ ਉੜੀਸਾ ਦੇ ਤੱਟੀ ਹਿੱਸੇ ਅਤੇ ਪੱਛਮੀ ਬੰਗਾਲ ਦੇ ਗੰਗਾ ਵਾਲੇ ਹਿੱਸੇ 'ਤੇ ਚੱਕਰਵਾਤੀ ਚੱਕਰ ਬਣਨ ਅਤੇ ਬੰਗਾਲ ਦੀ ਖਾੜੀ ਤੋਂ ਉੱਤਰ-ਪੂਰਬੀ ਭਾਰਤ ਵੱਲ ਤੇਜ਼ ਦੱਖਣ-ਪੱਛਮੀ ਹਵਾਵਾਂ ਦੇ ਚੱਲਣ ਕਾਰਨ ਅਗਲੇ 5 ਦਿਨਾਂ ਦੌਰਾਨ ਉੱਤਰ-ਪੂਰਬੀ ਰਾਜਾਂ ਅਤੇ ਉਪ-ਹਿਮਾਲੀਅਨ ਪੱਛਮੀ ਬੰਗਾਲ ਹਿੱਸੇ 'ਚ ਭਾਰੀ ਬਾਰਿਸ਼ ਹੋ ਸਕਦੀ ਹੈ।

ਮੌਸਮ ਵਿਭਾਗ ਨੇ ਮਾਨਸੂਨ ਦੀ ਸ਼ੁਰੂਆਤ ਕਾਰਨ 8 ਜੂਨ ਦੀ ਸਵੇਰ ਤੱਕ ਕੂਚਬਿਹਾਰ, ਜਲਪਾਈਗੁੜੀ, ਅਲੀਪੁਰਦੁਆਰ, ਦਾਰਜੀਲਿੰਗ ਅਤੇ ਕਲੀਮਪੋਂਗ ਜ਼ਿਲ੍ਹਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਅਗਲੇ ਪੰਜ ਦਿਨਾਂ ਦੌਰਾਨ ਪੱਛਮੀ ਬੰਗਾਲ ਦੇ ਗੰਗਾ ਦੇ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਦੱਖਣ-ਪੱਛਮੀ ਮਾਨਸੂਨ ਆਪਣੀ ਆਮ ਸ਼ੁਰੂਆਤ ਦੀ ਮਿਤੀ ਭਾਵ 1 ਜੂਨ ਤੋਂ ਤਿੰਨ ਦਿਨ ਪਹਿਲਾਂ 29 ਮਈ ਨੂੰ ਹੀ ਕੇਰਲ ਪਹੁੰਚ ਗਿਆ ਸੀ। ਦੱਖਣੀ ਭਾਰਤ ਵਿੱਚ ਮਾਨਸੂਨ ਅੱਗੇ ਵਧ ਰਿਹਾ ਹੈ, ਪਰ ਇਸ ਦੀ ਰਫ਼ਤਾਰ ਵਿੱਚ ਮਾਮੂਲੀ ਕਮੀ ਆਈ ਹੈ। ਪਰ ਆਈਐਮਡੀ ਨੇ ਬੁਲੇਟਿਨ ਵਿੱਚ ਕਿਹਾ ਕਿ ਦੱਖਣ-ਪੱਛਮੀ ਮਾਨਸੂਨ ਨੇ ਪੂਰੇ ਕੇਰਲ ਨੂੰ ਕਵਰ ਕਰ ਲਿਆ ਹੈ।
ਇਸ ਤੋਂ ਪਹਿਲਾਂ ਮੌਸਮ ਵਿਭਾਗ ਨੇ ਦੱਸਿਆ ਸੀ ਕਿ ਜੰਮੂ-ਕਸ਼ਮੀਰ ਅਤੇ ਹਿਮਾਚਲ 'ਚ ਪੱਛਮੀ ਗੜਬੜੀ ਬਣੀ ਹੋਈ ਹੈ, ਜਿਸ ਕਾਰਨ ਇਨ੍ਹਾਂ ਸੂਬਿਆਂ 'ਚ ਕੁਝ ਥਾਵਾਂ 'ਤੇ ਮੀਂਹ ਪੈ ਸਕਦਾ ਹੈ। ਪੱਛਮੀ ਰਾਜਸਥਾਨ ਤੋਂ ਲੈ ਕੇ ਹਰਿਆਣਾ, ਪੰਜਾਬ, ਯੂਪੀ, ਬਿਹਾਰ ਤੱਕ ਇੱਕ ਘੱਟ ਦਬਾਅ ਵਾਲਾ ਖੇਤਰ ਬਣਿਆ ਹੋਇਆ ਹੈ। ਇਸ ਲਈ ਹਰਿਆਣਾ, ਪੰਜਾਬ, ਦਿੱਲੀ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਹਲਕੀ ਬਾਰਿਸ਼ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।uc-16543103933x2.jpg

Sort:  

जब wortheum news में लाइक करने पर ही एक दूसरे का फायदा होगा तब क्यों ना हम एक दूसरे को लाइक करें। हमने आपको लाइक ओर फॉलो किया है ।प्लीज़ आप भी हमे लाइक ओर फॉलो। करें।....todazsnews🙏🌹

जब wortheum news में लाइक करने पर ही एक दूसरे का फायदा तब हमने आपको लाइक ओर फॉलो किया है प्लीज़ आप भी हमे लाइक ओर फॉलो करें।अगर हमारी बात अच्छी लगी तो कर दीजिए एक लाइक 👍।कर लिजिए फोलो।