ਸਰਕਾਰੀ ਬੱਸਾਂ ਤੋਂ ਭਿੰਡਰਾਂਵਾਲੇ ਦੀ ਤਸਵੀਰ ਹਟਾਉਣ ਦੇ ਸਰਕਾਰ ਨੇ ਵਾਪਸ ਲਏ ਹੁਕਮ

in #punjab2 years ago

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸਰਕਾਰੀ ਬੱਸਾਂ ਤੋਂ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਤਸਵੀਰ ਹਟਾਉਣ ਦੇ ਹੁਕਮ ਵਾਪਸ ਲੈ ਲਏ ਹਨ। ਇਸ ਪਿੱਛੇ ਧਾਰਮਿਕ ਜਥੇਬੰਦੀਆਂ ਦੇ ਵਿਰੋਧ ਦਾ ਹਵਾਲਾ ਦਿੱਤਾ ਗਿਆ ਹੈ। ਬੀਜੇਪੀ ਨੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ 'ਮੁੱਖ ਮੰਤਰੀ ਨੇ ਖਾਲਿਸਤਾਨੀਆਂ ਅੱਗੇ ਗੋਡੇ ਟੇਕੇ ਹਨ।'

ਪੰਜਾਬ ਸਰਕਾਰ ਵੱਲੋਂ ਇੱਕ ਸ਼ਿਕਾਇਤ ਦੇ ਬਾਅਦ ਸਰਕਾਰੀ ਬੱਸਾਂ ਲਈ ਇਹ ਨੋਟਿਸ ਜਾਰੀ ਕੀਤਾ ਗਿਆ ਸੀ। ਜਿਸ ਨੂੰ ਹਟਾਉਂਦੇ ਹੋਏ ਹੁਣ ਇੱਕ ਪੱਤਰ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਲਿਖਿਆ ਹੈ ਕਿ ਕੁਝ ਧਾਰਮਿਕ ਸੰਸਥਾਵਾਂ ਵੱਲੋਂ ਇਤਰਾਜ਼ ਜਤਾਉਣ ਕਰਕੇ ਇਹ ਨੋਟਿਸ ਵਾਪਸ ਲਿਆ ਗਿਆ ਹੈ।Untitled-design418-16575948903x2.jpg