ਸਿੱਧੂ ਮੂਸੇਵਾਲਾ ਦੇ ਸੋਗ ‘ਚ ਬਰੈਂਪਟਨ ਵਿਖੇ ਕੱਢਿਆ ਗਿਆ ਕੈਂਡਲ ਮਾਰਚ

in #punjab2 years ago

ਪੰਜਾਬ ਦੇ ਮਸ਼ਹੂਰ ਸਿੰਗਰ ਅਤੇ ਕਾਂਗਰਸ ਪਾਰਟੀ ਦੇ ਲੀਡਰ ਸਿੱਧੂ ਮੂਸੇਵਾਲਾ ਨੂੰ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਖੇ ਨਮ ਅੱਖਾਂ ਨਾਲ ਸ਼ਰਧਾਂਜਲੀ ਦਿੱਤੀ ਗਈ। ਇਸ ਸ਼ਰਧਾਂਜਲੀ ਸਮਾਗਮ ਵਿੱਚ ਵੱਡੀ ਗਿਣਤੀ ‘ਚ ਪੰਜਾਬੀ ਮੂਲ ਦੇ ਲੋਕ ਅਤੇ ਸਿੱਧੂ ਮੂਸੇਵਾਲਾ ਨੂੰ ਚਾਹੁਣ ਵਾਲਿਆਂ ਨੇ ਸ਼ਿਰਕਤ ਕੀਤੀ ਅਤੇ ਸੱਭ ਦੀਆਂ ਅੱਖਾਂ ਨਮ ਸਨ। ਭਰੀ ਜਵਾਨੀ ਵਿੱਚ ਇਸ ਤਰ੍ਹਾਂ ਮੂਸੇਵਾਲਾ ਦਾ ਜਾਣਾ ਕਿਸੇ ਨੂੰ ਸੱਚ ਨਹੀਂ ਸੀ ਜਾਪ ਰਿਹਾ। ਸਿੱਧੂ ਮੂਸੇਵਾਲਾ ਨੂੰ ਉਹਨਾਂ ਦੇ ਚਾਹੁਣ ਵਾਲਿਆਂ ਵੱਲੋਂ ਕੈਂਡਲ ਮਾਰਚ ਕੱਢ ਕੇ ਸ਼ਰਧਾਂਜਲੀ ਦਿੱਤੀ ਗਈ।2022_6image_10_07_510085148sidhu9.jpgਇਸ ਮੌਕੇ ਬੋਲਦਿਆਂ ਬੁੱਧੀ ਜੀਵੀ ਲੋਕਾਂ ਨੇ ਕਿਹਾ ਕਿ ਪੰਜਾਬ ਵਿੱਚ ਦਿਨ-ਦਿਹਾੜੇ ਇਸ ਤਰ੍ਹਾਂ ਕਿਸੇ ਨੌਜਵਾਨ ਦਾ ਕਤਲ ਹੋਣਾ ਇਹ ਸਾਬਿਤ ਕਰਦਾ ਹੈ ਕਿ ਪੰਜਾਬ ਦਾ ਮਾਹੌਲ ਦਿਨ-ਬ-ਦਿਨ ਵਿਗੜਦਾ ਜਾ ਰਿਹਾ ਹੈ। ਪੰਜਾਬ ਦੀ ਜਵਾਨੀ ਨਿੱਤ ਗੈਂਗਵਾਰ ਦਾ ਸ਼ਿਕਾਰ ਹੋ ਰਹੀ ਹੈ। ਸਿੱਧੂ ਮੂਸੇਵਾਲਾ ਦਾ ਇਸ ਤਰ੍ਹਾਂ ਕਤਲ ਹੋਣਾ ਸਰਕਾਰ ਅਤੇ ਸਿਸਟਮ 'ਤੇ ਸਵਾਲੀਆ ਚਿੰਨ੍ਹ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਸਰਕਾਰ ਤੋਂ ਇਹ ਮੰਗ ਕਰਦੇ ਹਾਂ ਕਿ ਸਿੱਧੂ ਮੂਸੇਵਾਲਾ ਦੇ ਕਤਲ ਦੀ ਉੱਚ ਪੱਧਰੀ ਜਾਂਚ ਹੋਵੇ ਅਤੇ ਦੋਸ਼ੀਆਂ ਨੂੰ ਫੜ ਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਸਿੱਧੂ ਨੌਜਵਾਨਾਂ ਦਾ ਰੋਲ ਮਾਡਲ ਸੀ। ਨੌਜਵਾਨ ਉਸ ਨੂੰ ਸੁਣਨਾ ਪਸੰਦ ਕਰਦੇ ਸਨ। ਸਿੱਧੂ ਆਪਣੇ ਗੀਤਾਂ ਕਰਕੇ ਸਦਾ ਅਮਰ ਰਹੇਗਾ ਅਤੇ ਸਾਡੇ ਦਿਲਾਂ ਵਿੱਚ ਵੱਸਦਾ ਰਹੇਗਾ।ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲਿਆਂ ਵੱਲੋਂ ਸਿੱਧੂ ਦੇ ਘਰ ਵਾਲਿਆਂ ਨਾਲ ਵੀ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਕਿਹਾ ਕਿ ਪਰਿਵਾਰ ਨੂੰ ਜੋ ਘਾਟਾ ਪਿਆ ਹੈ ਉਹ ਪੂਰਾ ਨਹੀਂ ਹੋ ਸਕਦਾ।