ਪੰਜਾਬ ਦੀ ਅਮਨ-ਸ਼ਾਂਤੀ ਨੂੰ ਖਤਰਾ ਚਿੰਤਾ ਦਾ ਵਿਸ਼ਾ; ਬੀਬੀ ਭੱਠਲ ਨੇ ਚੰਡੀਗੜ੍ਹ 'ਤੇ ਦੱਸੀ ਭਾਜਪਾ ਦੀ ਸਾਜਿਸ਼

in #punjab2 years ago

Rajinder Kaur Bhathal: ਚੰਡੀਗੜ੍ਹ 'ਤੇ ਗੱਲ ਕਰਦਿਆਂ ਬੀਬੀ ਭੱਠਲ ਨੇ ਕਿਹਾ ਕਿ ਪੰਜਾਬ ਦੇ ਪਿੰਡ ਉਜਾੜ ਕੇ ਬਣੇ ਚੰਡੀਗੜ੍ਹ ਉਪਰ ਸਿਰਫ਼ ਪੰਜਾਬ ਦਾ ਹੱਕ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ 'ਤੇ ਭਾਜਪਾ ਦੀ ਸਾਜਿਸ਼ ਹੈ, ਜਿਸ ਵਿਰੁੱਧ ਪੰਜਾਬ ਦੀਆਂ ਸਮੂਹ ਪਾਰਟੀਆਂ ਨੂੰ ਇਕ ਮੰਚ 'ਤੇ ਇਕਜੁਟ ਹੋਣਾ ਚਾਹੀਦਾ ਹੈ।ਸਾਬਕਾ ਉਪ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਨੇ ਪੰਜਾਬ ਦੀ ਅਮਨ ਸ਼ਾਂਤੀ 'ਤੇ ਚਿੰਤਾ ਜ਼ਹਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ਇੱਕ ਵੱਡੇ ਸੰਕਟ ਵਿਚੋਂ ਉਭਰਿਆ ਹੈ ਅਤੇ ਅੱਜ ਪੰਜਾਬ ਦੀ ਅਮਨ ਸ਼ਾਂਤੀ ਨੁੰ ਮੁੜ ਖਤਰਾ ਹੈ, ਜੋ ਕਿ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਇਸ ਮੌਕੇ ਚੰਡੀਗੜ੍ਹ ਮੁੱਦੇ 'ਤੇ ਭਾਜਪਾ ਦੀ ਸਾਜਿਸ਼ ਵੀ ਦੱਸਿਆ। ਨਾਲ ਹੀ ਬੀਬੀ ਭੱਠਲ ਨੇ 2024 ਵਿੱਚ ਕੇਂਦਰ ਦੀ ਸੱਤਾ 'ਤੇ ਕਾਂਗਰਸ ਸਰਕਾਰ ਦੀ ਜਿੱਤ ਦਾ ਵੀ ਦਾਅਵਾ ਕੀਤਾ।

ਬੀਬੀ ਭੱਠਲ ਨੇ ਗੱਲਬਾਤ ਦੌਰਾਨ ਕਿਹਾ ਕਿ ਆਮ ਆਦਮੀ ਪਾਰਟੀ 'ਤੇ ਗੱਲ ਕਰਦਿਆਂ ਕਿਹਾ ਕਿ ਆਪ ਨੇਤਾ ਕਾਂਗਰਸ ਅਤੇ ਹਿਮਾਚਲ ਵਿੱਚ ਚੋਣ ਪ੍ਰਚਾਰ ਵਿੱਚ ਲੱਗੇ ਹੋਏ ਹਨ ਅਤੇ ਇਧਰ ਪੰਜਾਬ ਵਿੱਚ ਅਮਨ ਸ਼ਾਂਤੀ ਨੂੰ ਖ਼ਤਰਾ, ਜੋ ਕਿ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਪੈਸਾ ਇਸ਼ਤਿਹਾਰਾਂ 'ਤੇ ਵਹਾਇਆ ਜਾ ਰਿਹਾ ਹੈ, ਪੰਜਾਬ ਵਿੱਚ ਕੋਈ ਕੰਮ ਨਹੀਂ ਕੀਤਾ ਜਾ ਰਿਹਾ ਹੈ। ਬੀਬੀ ਭੱਠਲ ਨੇ ਕਿਹਾ ਕਿ ਹਿਮਾਚਲ ਅਤੇ ਗੁਜਰਾਤ ਦੀਆਂ 2024 ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਸੱਤਾ ਵਿੱਚ ਆ ਰਹੀ ਹੈ ਅਤੇ ਜਿੱਤ ਪ੍ਰਾਪਤ ਕਰੇਗੀ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀ ਤੁਲਨਾ ਵਿੱਚ ਲੋਕ ਕਾਂਗਰਸ ਨੂੰ ਚੁਣਨਗੇ।ਚੰਡੀਗੜ੍ਹ 'ਤੇ ਗੱਲ ਕਰਦਿਆਂ ਬੀਬੀ ਭੱਠਲ ਨੇ ਕਿਹਾ ਕਿ ਪੰਜਾਬ ਦੇ ਪਿੰਡ ਉਜਾੜ ਕੇ ਬਣੇ ਚੰਡੀਗੜ੍ਹ ਉਪਰ ਸਿਰਫ਼ ਪੰਜਾਬ ਦਾ ਹੱਕ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ 'ਤੇ ਭਾਜਪਾ ਦੀ ਸਾਜਿਸ਼ ਹੈ, ਜਿਸ ਵਿਰੁੱਧ ਪੰਜਾਬ ਦੀਆਂ ਸਮੂਹ ਪਾਰਟੀਆਂ ਨੂੰ ਇਕ ਮੰਚ 'ਤੇ ਇਕਜੁਟ ਹੋਣਾ ਚਾਹੀਦਾ ਹੈ।
ਉਨ੍ਹਾਂ ਪੰਜਾਬ ਸਰਕਾਰ ਉਪਰ ਵਿਜੀਲੈਂਸ ਦੀ ਗਲਤ ਵਰਤੋਂ ਦਾ ਵੀ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਕਾਂਗਰਸ ਤਾਂ ਪਹਿਲਾਂ ਹੀ ਕਹਿੰਦੀ ਰਹੀ ਹੈ ਕਿ ਜੋ ਗਲਤ ਹੈ ਉਸ ਉਪਰ ਕਾਰਵਾਈ ਕੀਤੀ ਜਾਵੇ, ਪਰੰਤੂ ਇਹ ਇਕੱਠੇ ਸਿਰਫ਼ ਕਾਂਗਰਸੀ ਆਗੂਆਂ ਉਪਰ ਹੀ ਇਕਤਰਫਾ ਹੋ ਰਹੀ ਹੈ, ਬਾਕੀ ਲੀਡਰਾਂ 'ਤੇ ਹੱਥ ਨਹੀਂ ਪਾਇਆ ਜਾ ਰਿਹਾ ਹੈ।

ਧਰਮ ਪ੍ਰਚਾਰ ਕਰਨਾ ਚੰਗੀ ਗੱਲ ਹੈ ਪਰ

ਅੰਮ੍ਰਿਤਪਾਲ ਸਿੰਘ ਦੇ ਮੁੱਦੇ 'ਤੇ ਬੀਬੀ ਭੱਠਲ ਨੇ ਕਿਹਾ ਕਿ ਮੈਂ ਖੁਦ ਸਿੱਖ ਪਰਿਵਾਰ ਤੋਂ ਹਾਂ। ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਕਰਨਾ ਚੰਗੀ ਗੱਲ ਹੈ ਪਰ ਚੰਗਾ ਕਰੋ, ਅੱਗ ਲਗਾਉਣ ਵਾਲਾ ਨਹੀਂ।